ਮੁੰਬਈ : ਲੋਅਰ ਪਰੇਲ ਖੇਤਰ ‘ਚ ਕਮਲਾ ਮਿੱਲ ਕੰਪਲੈਕਸ ‘ਚ ਸਥਿਤ ਟਾਈਮਜ਼ ਟਾਵਰ ਦੀ ਇਮਾਰਤ ‘ਚ ਸ਼ੱੁਕਰਵਾਰ ਸਵੇਰੇ 6:30 ਵਜੇ ਦੇ ਕਰੀਬ ਅੱਗ ਲੱਗ ਗਈ, ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਅੱਠ ਫਾਇਰ ਇੰਜਣ ਅਤੇ ਹੋਰ ਅੱਗ ਬੁਝਾਊ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ | ਇਸ ਕੰਪਲੈਕਸ ‘ਚ ਪਹਿਲਾਂ ਵੀ ਅੱਗ ਲੱਗਣ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ |



