ਕੈਨੇਡੀਅਨ ਕੰਪਨੀ ਦੋਰਾਹਾ ’ਚ ਫੂਡ ਪ੍ਰੋਸੈਸਿੰਗ ਪਲਾਂਟ ਲਾਵੇਗੀ

0
111

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਕੈਨੇਡਾ ਦੀ ਵੱਡੀ ਕੰਪਨੀ ਨੈਬੁਲਾ ਗਰੁੱਪ ਦੇ ਪ੍ਰਧਾਨ ਤੇ ਚੇਅਰਮੈਨ ਰਮਨ ਖਟੜਾ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਕੰਪਨੀ ਨੇ ਫੂਡ ਪ੍ਰੋਸੈਸਿੰਗ ਪਲਾਂਟ ਸਥਾਪਤ ਕਰਨ ’ਚ ਡੂੰਘੀ ਦਿਲਚਸਪੀ ਦਿਖਾਈ ਹੈ, ਜਿੱਥੇ ਟਮਾਟਰ, ਨਿੰਬੂ ਜਾਤੀ ਦੇ ਫਲਾਂ, ਜੂਸ, ਆਲੂ ਨੂੰ 10,000 ਹੈਕਟੇਅਰ ਦੇ ਆਲੇ-ਦੁਆਲੇ ਦੇ ਖੇਤਰ ਤੋਂ ਇਕੱਠਾ ਕੀਤਾ ਜਾਵੇਗਾ। ਕੰਪਨੀ ਓਜ਼ੋਨ ਤਕਨੀਕ ਦੀ ਮਦਦ ਨਾਲ ਖਰਾਬ ਹੋਣ ਵਾਲੀਆਂ ਅਤੇ ਤਾਜ਼ੀਆਂ ਵਸਤਾਂ ਦੀ ਸੈਲਫ ਲਾਈਫ ਵਧਾ ਕੇ ਉਨ੍ਹਾਂ ਨੂੰ ਬਰਾਮਦ ਕਰੇਗੀ। ਮਾਨ ਨੇ ਕਿਹਾ ਕਿ ਕੰਪਨੀ ਵੱਲੋਂ ਦੋਰਾਹਾ ਨੇੜੇ ਪਲਾਂਟ ਲਗਾਇਆ ਜਾਵੇਗਾ, ਜਿਸ ਨਾਲ ਨੌਜਵਾਨਾਂ ਨੂੰ ਨੌਕਰੀਆਂ ਵੀ ਮਿਲਣਗੀਆਂ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੰਪਨੀ ਲੁਧਿਆਣਾ ਦੇ ਬੁੱਢੇ ਨਾਲੇ ਨੂੰ ਨਵੀਨਤਮ ਤਕਨੀਕ ਨਾਲ ਸਾਫ ਕਰਨ ਲਈ ਆਪਣੀ ਮੁਹਾਰਤ ਦੀ ਵਰਤੋਂ ਕਰੇਗੀ। ਕੰਪਨੀ ਪਲਾਸਟਿਕ ਦੇ ਕੂੜੇ, ਖਾਸ ਕਰਕੇ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਲਈ ਪਲਾਂਟ ਸਥਾਪਤ ਕਰਨ ਲਈ ਵੀ ਸਹਿਮਤ ਹੋਈ ਹੈ।

LEAVE A REPLY

Please enter your comment!
Please enter your name here