ਸ੍ਰੀਨਗਰ : ਜੰਮੂ-ਕਸ਼ਮੀਰ ‘ਚ ਪੁਲਸ ਨੇ ਦੋ ਸਥਾਨਕ ਲੋਕਾਂ ਨੂੰ ਗਿ੍ਫਤਾਰ ਕੀਤਾ ਹੈ | ਇਨ੍ਹਾਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਬਰਾਮਦ ਹੋਏ | ਪੁਲਸ ਦਾ ਕਹਿਣਾ ਹੈ ਕਿ ਇਹ ਦੋਵੇਂ ‘ਹਾਈਬਿ੍ਡ ਅੱਤਵਾਦੀ’ ਹਨ, ਜਿਨ੍ਹਾਂ ਦੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਸੰਬੰਧ ਹਨ | ਹਾਈਬਿ੍ਡ ਅੱਤਵਾਦੀ ਉਹ ਹੁੰਦੇ ਹਨ, ਜਿਨ੍ਹਾਂ ਦਾ ਪੁਲਸ ਰਿਕਾਰਡ ‘ਚ ਅੱਤਵਾਦੀ ਵਜੋਂ ਨਾਂਅ ਦਰਜ ਨਹੀਂ ਹੁੰਦਾ, ਪਰ ਉਨ੍ਹਾਂ ਨੂੰ ਇੰਨਾ ਕੱਟੜਪੰਥੀ ਬਣਾ ਦਿੱਤਾ ਜਾਂਦਾ ਹੈ ਕਿ ਉਹ ਕੁਝ ਵੀ ਕਰਨ ਲਈ ਤਿਆਰ ਹੋ ਜਾਂਦੇ ਹਨ | ਅੱਤਵਾਦੀ ਸੰਗਠਨ ਇਨ੍ਹਾਂ ਨੂੰ ਹਮਲਿਆਂ ਲਈ ਵਰਤਦੇ ਹਨ | ਉਹ ਅਪਰਾਧ ਕਰਦੇ ਹਨ, ਇਸ ਤੋਂ ਬਾਅਦ ਉਹ ਆਪਣੀ ਆਮ ਜ਼ਿੰਦਗੀ ਜੀਣ ਲੱਗਦੇ ਹਨ | ਇਸ ਕਾਰਨ ਉਨ੍ਹਾਂ ‘ਤੇ ਕੋਈ ਸ਼ੱਕ ਨਹੀਂ ਹੈ | ਕਸ਼ਮੀਰ ਦੇ ਆਈ ਜੀ ਵਿਜੇ ਕੁਮਾਰ ਨੇ ਸੋਮਵਾਰ ਨੂੰ ਕਿਹਾ ਕਿ ਸ੍ਰੀਨਗਰ ਪੁਲਸ ਨੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ/ਟੀ ਆਰ ਐਫ ਨਾਲ ਸੰਬੰਧਤ ਦੋ ਹਾਈਬਿ੍ਡ ਅੱਤਵਾਦੀਆਂ ਨੂੰ ਗਿ੍ਫਤਾਰ ਕੀਤਾ ਹੈ | ਇਨ੍ਹਾਂ ਦੇ ਕਬਜ਼ੇ ‘ਚੋਂ 15 ਪਿਸਤੌਲ, 30 ਮੈਗਜ਼ੀਨ, 300 ਰਾਊਾਡ ਗੋਲੀਆਂ ਅਤੇ ਇਕ ਸਾਈਲੈਂਸਰ ਬਰਾਮਦ ਹੋਇਆ ਹੈ | ਉਨ੍ਹਾਂ ਦੀ ਗਿ੍ਫਤਾਰੀ ਨੂੰ ਵੱਡੀ ਕਾਮਯਾਬੀ ਦੱਸਦਿਆਂ ਆਈ ਜੀ ਨੇ ਕਿਹਾ ਕਿ ਇਸ ਸੰਬੰਧੀ ਐੱਫ ਆਈ ਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ |