25.8 C
Jalandhar
Monday, September 16, 2024
spot_img

293 ਨਵੀਆਂ ਨਿਯੁਕਤੀਆਂ ਨਾਲ ਢਾਈ ਸਾਲਾਂ ’ਚ 44974 ਨੌਕਰੀਆਂ

ਚੰਡੀਗੜ੍ਹ (ਗੁਰਜੀਤ ਬਿੱਲਾ, ਕਿ੍ਰਸ਼ਨ ਗਰਗ)
ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਆਡੀਟੋਰੀਅਮ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 293 ਅਸਾਮੀਆਂ ਲਈ ਨਿਯੁਕਤੀ ਪੱਤਰ ਸੌਂਪਣ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਨੂੰ ਇੱਕ ਇਤਿਹਾਸਕ ਕਦਮ ਦੱਸਿਆ, ਜੋ ਨੌਜਵਾਨਾਂ ਦੀ ਤਕਦੀਰ ਬਦਲ ਦੇਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਵਿਭਾਗ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ। ਉਨ੍ਹਾ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਠੋਸ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਇਨ੍ਹਾਂ 44974 ਨਿਯੁਕਤੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ।
ਉਹਨਾ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ’ਚੋਂ ਨੌਜਵਾਨਾਂ ਦੇ ਪ੍ਰਵਾਸ ਨੂੰ ਪੁੱਠਾ ਗੇੜ ਪਿਆ ਹੈ। ਉਨ੍ਹਾ ਕਿਹਾ ਕਿ ਸੂਬੇ ਦੇ ਨੌਜਵਾਨ ਬਿਹਤਰ ਜੀਵਨ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਹੁਣ ਇੱਥੇ ਰੁਜ਼ਗਾਰ ਹਾਸਲ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਮਾਨ ਨੇ ਕਿਹਾ ਕਿ ਜਿਹੜੇ ਨੌਜਵਾਨ ਪਹਿਲਾਂ ਦੂਜੇ ਦੇਸ਼ਾਂ ਵਿਚ ਜਾ ਚੁੱਕੇ ਹਨ, ਉਹ ਵੀ ਹੁਣ ਵਾਪਸ ਆ ਰਹੇ ਹਨ ਅਤੇ ਨੌਕਰੀਆਂ ਲੈਣ ਲਈ ਮਿਹਨਤ ਕਰ ਰਹੇ ਹਨ।
ਇਸ ਦੌਰਾਨ ਨਵ-ਨਿਯੁਕਤ ਕਰਮਚਾਰੀਆਂ ਨੇ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਆਪੋ-ਆਪਣੇ ਤਜਰਬੇ ਸਾਂਝੇ ਕੀਤੇ।ਲੁਧਿਆਣਾ ਤੋਂ ਨਵ-ਨਿਯੁਕਤ ਐਪਥੈਲਮਿਕ ਅਫਸਰ ਸ਼ਿਵਾਨੀ ਸ਼ਰਮਾ ਨੇ ਨੌਕਰੀ ਮਿਲਣ ਦੀ ਖੁਸ਼ੀ ਸਾਂਝੀ ਕਰਦਿਆਂ ਖੁਲਾਸਾ ਕੀਤਾ ਕਿ ਉਸ ਦੇ ਨਾਲ ਉਸ ਦਾ ਭਰਾ ਵੀ ਨੌਕਰੀ ਪ੍ਰਾਪਤ ਕਰ ਰਿਹਾ ਹੈ। ਉਸ ਨੇ ਕਿਹਾ ਕਿ ਉਹ ਦੁੱਗਣੀ ਖੁਸ਼ੀ ਮਹਿਸੂਸ ਕਰ ਰਹੀ ਹੈ, ਕਿਉਕਿ ਇਹ ਮੇਰੇ ਪੂਰੇ ਪਰਵਾਰ ਲਈ ਬਹੁਤ ਮਾਣ ਦੇ ਪਲ ਹਨ। ਸ਼ਿਵਾਨੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾ ਦੀ ਚੋਣ ਪੂਰੀ ਤਰ੍ਹਾਂ ਮੈਰਿਟ ’ਤੇ ਆਧਾਰਤ ਕੀਤੀ ਗਈ ਹੈ, ਜਿਸ ਨਾਲ ਉਨ੍ਹਾ ਦੀ ਪ੍ਰਾਪਤੀ ਹੋਰ ਵੀ ਖੁਸ਼ਗਵਾਰ ਹੈ।
ਐੱਮ ਐੱਲ ਟੀ-2 ਨਿਯੁਕਤ ਹੋਈ ਖਰੜ ਤੋਂ ਗੁਰਦੀਪ ਕੌਰ ਆਪਣੇ ਨਵਜੰਮੇ ਬੱਚੇ ਨਾਲ ਸਮਾਗਮ ਵਿੱਚ ਸ਼ਾਮਲ ਹੋਈ। ਉਸ ਨੇ ਪੂਰੀ ਭਰਤੀ ਪ੍ਰਕਿਰਿਆ ਨੂੰ ਸੁਤੰਤਰ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
ਝਬਾਲ (ਤਰਨ ਤਾਰਨ) ਦੇ ਬਲਾਕ ਐਕਸਟੈਨਸ਼ਨ ਐਜੂਕੇਟਰ ਗੁਰਲਾਲ ਸਿੰਘ ਨੇ ਬਿਨਾਂ ਕਿਸੇ ਸਿਫ਼ਾਰਸ਼ ਦੇ ਨੌਕਰੀ ਮਿਲਣ ’ਤੇ ਹੋਈ ਹੈਰਾਨੀ ਮੁੱਖ ਮੰਤਰੀ ਨਾਲ ਸਾਂਝੀ ਕੀਤੀ।ਉਸ ਨੇ ਕਿਹਾਜਦੋਂ ਮੈਨੂੰ ਨੌਕਰੀ ਬਾਰੇ ਫ਼ੋਨ ਆਇਆ ਤਾਂ ਮੈਂ ਹੈਰਾਨ ਰਹਿ ਗਿਆ, ਕਿਉਕਿ ਮੈਨੂੰ ਇਸ ਦੀ ਉਮੀਦ ਨਹੀਂ ਸੀ।
ਸ੍ਰੀ ਮੁਕਤਸਰ ਸਾਹਿਬ ਤੋਂ ਐੱਮ ਐੱਲ ਟੀ ਹਰਦੀਪ ਸਿੰਘ ਨੇ ਆਪਣੇ ਦਿਲ ਦੀ ਗੱਲ ਸਾਂਝੀ ਕੀਤੀ ਕਿ ਉਹ ਪਹਿਲਾਂ ਵਿਦੇਸ਼ ਜਾਣ ਬਾਰੇ ਸੋਚਦਾ ਸੀ, ਪਰ ਆਪ ਸਰਕਾਰ ਦੀਆਂ ਪਹਿਲਕਦਮੀਆਂ ਨੇ ਉਸ ਦੀ ਧਾਰਨਾ ਬਦਲ ਦਿੱਤੀ ਹੈ।

Related Articles

LEAVE A REPLY

Please enter your comment!
Please enter your name here

Latest Articles