ਨਵੀਂ ਦਿੱਲੀ : ਉੱਤਰੀ ਰੇਲਵੇ ਨੇ ਭਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦੇ ਅਸਤੀਫੇ ਸਵੀਕਾਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਦੋਵਾਂ ਖਿਡਾਰੀਆਂ ਨੂੰ ਜਲਦੀ ਹੀ ਅਹੁਦੇ ਤੋਂ ਮੁਕਤ ਕੀਤੇ ਜਾਣ ਦੀ ਸੰਭਾਵਨਾ ਹੈ। ਰੇਲਵੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਪੂਨੀਆ ਅਤੇ ਫੋਗਾਟ ਬੀਤੇ ਦਿਨੀਂ ਕਾਂਗਰਸ ’ਚ ਸ਼ਾਮਲ ਹੋ ਗਏ ਸਨ। ਰੇਲਵੇ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾਰੇਲਵੇ ਕਰਮਚਾਰੀ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਤਿੰਨ ਮਹੀਨਿਆਂ ਦੇ ਨੋਟਿਸ ਪੀਰੀਅਡ ਦੌਰਾਨ ਸੇਵਾਵਾਂ ਦੇਣ ਦਾ ਪ੍ਰਬੰਧ ਇਨ੍ਹਾਂ ਦੋਵਾਂ ਖਿਡਾਰੀਆਂ ਨੂੰ ਅਹੁਦੇ ਤੋਂ ਮੁਕਤ ਕਰਨ ਦੀ ਕਵਾਇਦ ’ਚ ਅੜਿੱਕਾ ਨਹੀਂ ਬਣੇਗਾ, ਕਿਉਂਕਿ ਅਸੀਂ ਉਨ੍ਹਾਂ ਦੇ ਮਾਮਲੇ ’ਚ ਨੇਮਾਂ ’ਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ। ਕਾਂਗਰਸ ’ਚ ਸ਼ਾਮਲ ਹੋਣ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਉੱਤਰੀ ਰੇਲਵੇ ਨੇ ਦੋਵਾਂ ਖਿਡਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ।




