21 ਤੇ 28 ਨੂੰ ਕੈਬਨਿਟ ਮੰਤਰੀਆਂ ਦੇ ਘਰਾਂ ਮੂਹਰੇ ਪੁੱਜ ਕੇ ਦਿੱਤੇ ਜਾਣਗੇ ਰੋਸ ਪੱਤਰ

0
311

ਜਲੰਧਰ (ਰਾਜੇਸ਼ ਥਾਪਾ/ਕੇਸਰ/ਸ਼ੈਲੀ ਐਲਬਰਟ)
ਪੰਜਾਬ ਅੰਦਰ ਕੰਮ ਕਰਦੇ ਮਾਣ-ਭੱਤਾ ਵਰਕਰਾਂ, ਕੱਚੇ ਮੁਲਾਜ਼ਮਾਂ, ਰੈਗੂਲਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਟਾਲਮਟੋਲ ਖਿਲਾਫ ‘ਪੰਜਾਬ-ਯੂ ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ’ ਵੱਲੋਂ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਗਈ | ਕਨਵੈਨਸ਼ਨ ‘ਚ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਦੇ ਇਸ ਰਵੱਈਏ ਖਿਲਾਫ 10 ਸਤੰਬਰ ਨੂੰ ਸੰਗਰੂਰ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ | ਇਸੇ ਤਰ੍ਹਾਂ 21 ਅਗਸਤ ਨੂੰ ਕੈਬਨਿਟ ਮੰਤਰੀਆਂ ਚੇਤਨ ਸਿੰਘ ਜੌੜਾਮਾਜਰਾ, ਹਰਭਜਨ ਸਿੰਘ ਈ ਟੀ ਓ, ਬ੍ਰਹਮ ਸ਼ੰਕਰ ਜਿੰਪਾ, ਡਾ. ਬਲਜੀਤ ਕੌਰ, ਗਗਨ ਅਨਮੋਲ ਮਾਨ ਅਤੇ 28 ਅਗਸਤ ਨੂੰ ਲਾਲ ਚੰਦ ਕਟਾਰੂ ਚੱਕ, ਹਰਜੋਤ ਸਿੰਘ ਬੈਂਸ, ਗੁਰਮੀਤ ਸਿੰਘ ਮੀਤ ਹੇਅਰ ਦੇ ਘਰਾਂ ਮੂਹਰੇ ਸੈਂਕੜਿਆਂ ਦੀ ਗਿਣਤੀ ਵਿੱਚ ਪੁੱਜ ਕੇ ਰੋਸ ਪੱਤਰ ਸੌਂਪੇ ਜਾਣਗੇ |
ਇਕੱਠ ਨੂੰ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਆਗੂਆਂ ਰਣਜੀਤ ਰਾਣਵਾਂ, ਸਤੀਸ਼ ਰਾਣਾ, ਜਰਮਨਜੀਤ ਸਿੰਘ, ਪ੍ਰੇਮ ਸਾਗਰ ਸ਼ਰਮਾ, ਕੁਲਦੀਪ ਖੰਨਾ, ਬਾਜ਼ ਸਿੰਘ ਖਹਿਰਾ, ਅਵਿਨਾਸ਼ ਚੰਦਰ ਸ਼ਰਮਾ, ਸੁਖਦੇਵ ਸਿੰਘ ਸੈਣੀ, ਜਸਵੀਰ ਤਲਵਾੜਾ, ਸੁਖਜੀਤ ਸਿੰਘ, ਸੁਰਿੰਦਰ ਰਾਮ ਕੁੱਸਾ ਅਤੇ ਕੁਲਵਰਨ ਸਿੰਘ ਨੇ ਆਖਿਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੌਜੂਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਸੰਗਰੂਰ ਸਥਿਤ ਰਿਹਾਇਸ਼ ‘ਤੇ ਸਾਂਝੇ ਫਰੰਟ ਦੇ ਵਿਸ਼ਾਲ ਵਫਦ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਆਉਣ ‘ਤੇ ਸਾਂਝੇ ਫਰੰਟ ਦੀ ਮੰਗ ਅਨੁਸਾਰ ਮਾਣਭੱਤਾ ਵਰਕਰਾਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਜਾਵੇਗਾ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਛੇਵੇਂ ਤਨਖਾਹ ਕਮਿਸ਼ਨ ਨੂੰ ਸੋਧ ਕੇ ਮੁਲਾਜ਼ਮ ਤੇ ਪੈਨਸ਼ਨਰ ਪੱਖੀ ਬਣਾਇਆ ਜਾਵੇਗਾ, ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਦੇ ਗੁਣਾਂਕ ਨਾਲ ਕੀਤੀ ਜਾਵੇਗੀ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ | ਆਗੂਆਂ ਕਿਹਾ ਕਿ ਇਸੇ ਤਰ੍ਹਾਂ ਦੇ ਭਰੋਸੇ ਉਹਨਾਂ ਵੱਲੋਂ ਬਤੌਰ ਵਿੱਤ ਮੰਤਰੀ 9 ਜੂਨ ਨੂੰ ਚੰਡੀਗੜ੍ਹ ਵਿਖੇ ਸਾਂਝੇ ਫਰੰਟ ਨਾਲ ਹੋਈ ਮੀਟਿੰਗ ਵਿੱਚ ਵੀ ਦਿੱਤੇ ਗਏ ਸਨ, ਪਰ ਅਜੇ ਤੱਕ ਸਰਕਾਰ ਵੱਲੋਂ ਉਹਨਾਂ ਦਾ ਕੋਈ ਮਸਲਾ ਹੱਲ ਨਹੀਂ ਕੀਤਾ ਗਿਆ |
ਸਾਂਝੇ ਫਰੰਟ ਦੇ ਆਗੂਆਂ ਗਗਨਦੀਪ ਸਿੰਘ ਬਠਿੰਡਾ, ਹਰਦੀਪ ਟੋਡਰਪੁਰ, ਤੀਰਥ ਸਿੰਘ ਬਾਸੀ, ਅਮਰੀਕ ਸਿੰਘ ਕੰਗ, ਸ਼ਿਵ ਕੁਮਾਰ ਤਲਵਾੜਾ, ਚਰਨ ਸਿੰਘ ਸਰਾਭਾ, ਅਮਨਦੀਪ ਸਿੰਘ, ਲਖਵਿੰਦਰ ਸਿੰਘ ਭੌਰ, ਇੰਦਰਜੀਤ ਖੀਵਾ, ਸ਼ਿਵ ਕੁਮਾਰ ਤਿਵਾੜੀ, ਸੀਸ਼ਨ ਕੁਮਾਰ, ਸੁਖਦੇਵ ਸਿੰਘ ਸਿੱਧੂ, ਬੋਬਿੰਦਰ ਸਿੰਘ, ਗੁਰਮੇਲ ਸਿੰਘ ਮੈਲਡੇ, ਕਰਮਜੀਤ ਸਿੰਘ ਮਾਨ ਆਦਿ ਨੇ ਆਖਿਆ ਕਿ ਜਦੋਂ ਤੱਕ ਪੰਜਾਬ ਦੇ ਮੁੱਖ ਮੰਤਰੀ ਸਾਂਝੇ ਫਰੰਟ ਨਾਲ ਮੀਟਿੰਗ ਕਰਕੇ ਉਹਨਾਂ ਦੇ ਮਸਲੇ ਹੱਲ ਨਹੀਂ ਕਰਦੇ, ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ, ਜਿਸ ਦੀ ਸਰਕਾਰ ਨੂੰ ਸਿਆਸੀ ਕੀਮਤ ਦੇਣੀ ਪਵੇਗੀ | ਉਹਨਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਕਾਂਗਰਸ ਪਾਰਟੀ ਦੀ ਸਰਕਾਰ ਦੇ ਹਾਰਨ ਦਾ ਇੱਕ ਵੱਡਾ ਕਾਰਨ ਵੀ ਮੁਲਾਜ਼ਮਾਂ, ਪੈਨਸ਼ਨਰਾਂ ਤੇ ਮਾਣ-ਭੱਤਾ ਵਰਕਰਾਂ ਦਾ ਸਰਕਾਰ ਪ੍ਰਤੀ ਰੋਹ ਹੀ ਸੀ | ਇਸ ਮੌਕੇ ਮਨਜੀਤ ਸਿੰਘ ਸੈਣੀ, ਕੁਲਦੀਪ ਸਿੰਘ ਸ਼ਾਹਪੁਰ, ਵਿਕਰਮਦੇਵ ਸਿੰਘ, ਤੇਜਿੰਦਰ ਸਿੰਘ ਨੰਗਲ, ਪ੍ਰਭਦੀਪ ਸਿੰਘ, ਸੁਰਿੰਦਰ ਪੁਆਰੀ, ਮਨੋਹਰ ਲਾਲ ਜਲੰਧਰ, ਹਰਜੀਤ ਸਿੰਘ ਫਤਿਹਗੜ੍ਹ ਸਾਹਿਬ, ਸ਼ਿਵਇੰਦਰ ਸਿੰਘ ਮੋਲਾਂਵਾਲੀ, ਸ਼ਿੰਗਾਰਾ ਸਿੰਘ ਤੇ ਸੁਖਵਿੰਦਰ ਸਿੰਘ ਚਾਹਲ ਆਦਿ ਮੌਜੂਦ ਸਨ |

LEAVE A REPLY

Please enter your comment!
Please enter your name here