ਇਜ਼ਰਾਈਲ ਨੂੰ ਹਥਿਆਰਾਂ ਦੀ ਵਿਕਰੀ ਖਿਲਾਫ ਪਟੀਸ਼ਨ ਰੱਦ

0
161

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਗਾਜ਼ਾ ’ਚ ਜੰਗ ਲੜ ਰਹੇ ਇਜ਼ਰਾਈਲ ਨੂੰ ਹਥਿਆਰਾਂ ਤੇ ਫੌਜੀ ਉਪਕਰਨਾਂ ਦੀ ਬਰਾਮਦ ’ਤੇ ਰੋਕ ਲਾਉਣ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਦੀ ਅਪੀਲ ਕਰਦੀ ਜਨਹਿੱਤ ਪਟੀਸ਼ਨ ਨੂੰ ਇਹ ਕਹਿੰਦੇ ਹੋਏ ਖਾਰਜ ਕਰ ਦਿੱਤਾ ਕਿ ਉਹ ਕੌਮੀ ਵਿਦੇਸ਼ ਨੀਤੀ ਦੇ ਖੇਤਰ ’ਚ ਦਖਲ ਨਹੀਂ ਦੇ ਸਕਦੀ। ਚੀਫ ਜਸਟਿਸ ਡੀ ਵਾਈ ਚੰਦਰਚੂੜ ਅਤੇ ਜਸਟਿਸ ਜੇ ਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਇਜ਼ਰਾਈਲ ਨੂੰ ਹਥਿਆਰਾਂ, ਫੌਜੀ ਉਪਕਰਨਾਂ ਦੀ ਬਰਾਮਦ ’ਚ ਸ਼ਾਮਲ ਭਾਰਤੀ ਕੰਪਨੀਆਂ ’ਤੇ ਸਮਝੌਤੇ ਸੰਬੰਧੀ ਜ਼ਿੰਮੇਵਾਰੀ ਦੀ ਉਲੰਘਣਾ ਲਈ ਮੁਕੱਦਮਾ ਚਲਾਇਆ ਜਾ ਸਕਦਾ ਹੈ, ਪਰ ਇਸ ਵਾਸਤੇ ਉਨ੍ਹਾਂ ਨੂੰ ਸਪਲਾਈ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ ਹੈ। ਬੈਂਚ ਨੇ ਕਿਹਾਅਸੀਂ ਦੇਸ਼ ਦੀ ਵਿਦੇਸ਼ ਨੀਤੀ ਦੇ ਖੇਤਰ ’ਚ ਦਖਲ ਨਹੀਂ ਦੇ ਸਕਦੇ।

LEAVE A REPLY

Please enter your comment!
Please enter your name here