ਮੇਰੇ ਮੰਤਰੀ ਹੋਣ ਵੇਲੇ ਕੋਈ ਵਿਵਾਦਤ ਫੈਸਲਾ ਨਹੀਂ ਸੀ ਹੋਇਆ : ਜਗੀਰ ਕੌਰ

0
147

ਅੰਮਿ੍ਰਤਸਰ : ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਦੀ ਬੀਬੀ ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਨੇ ਸੋਮਵਾਰ ਆਪੋ-ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਸੌਂਪਿਆ। ਉਨ੍ਹਾਂ ਤੋਂ ਇਲਾਵਾ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਨੇ ਵੀ ਆਪਣਾ ਸਪੱਸ਼ਟੀਕਰਨ ਸੌਂਪਿਆ।
ਮੀਡੀਆ ਨਾਲ ਗੱਲਬਾਤ ਦੌਰਾਨ ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ 2007 ਤੋਂ ਲੈ ਕੇ 2017 ਤੱਕ ਅਕਾਲੀ ਵਜ਼ਾਰਤ ਵੇਲੇ ਸਿਰਫ 16 ਦਿਨ ਮੰਤਰੀ ਰਹੇ ਸਨ। 2007 ਤੋਂ ਲੈ ਕੇ 2012 ਤੱਕ ਉਹ ਨਾ ਤਾਂ ਵਿਧਾਇਕ ਸਨ ਅਤੇ ਨਾ ਹੀ ਮੰਤਰੀ। 2012 ’ਚ ਉਹ 14 ਮਾਰਚ ਨੂੰ ਮੰਤਰੀ ਬਣੇ ਸਨ ਅਤੇ 30 ਮਾਰਚ ਨੂੰ ਅਸਤੀਫਾ ਦੇ ਦਿੱਤਾ ਸੀ।
ਇਨ੍ਹਾਂ 16 ਦਿਨਾਂ ਦੌਰਾਨ ਉਸ ਵੇਲੇ ਦੀ ਅਕਾਲੀ ਸਰਕਾਰ ਨੇ ਨਾ ਤਾਂ ਕੋਈ ਵਿਵਾਦਤ ਫੈਸਲਾ ਲਿਆ ਸੀ ਅਤੇ ਨਾ ਹੀ ਕੋਈ ਫੈਸਲਾ ਵਿਚਾਰਿਆ ਗਿਆ ਸੀ। ਅਕਾਲੀ ਸਰਕਾਰ ਵੇਲੇ ਵਿੱਤ ਮੰਤਰੀ ਰਹੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਨੂੰ ਸਮਰਪਤ ਹਨ ਅਤੇ ਸ੍ਰੀ ਅਕਾਲ ਤਖਤ ਵੱਲੋਂ ਜੋ ਵੀ ਆਦੇਸ਼ ਹੋਵੇਗਾ, ਉਹ ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਨਗੇ।

LEAVE A REPLY

Please enter your comment!
Please enter your name here