ਹਿੰਸਾ ਦੀ ਸ਼ੁਰੂਆਤ ਤੋਂ ਹੁਣ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਨੀਪੁਰ ਦਾ ਦੌਰਾ ਨਾ ਕਰਨ ’ਤੇ ਤਾਜ਼ਾ ਹਮਲਾ ਬੋਲਦਿਆਂ ਪਿ੍ਰਅੰਕਾ ਗਾਂਧੀ ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਿੰਸਾ ਰੋਕਣ ਲਈ ਕੋਈ ਕੋਸ਼ਿਸ਼ ਨਹੀਂ ਕੀਤੀ। ਪਿ੍ਰਅੰਕਾ ਨੇ ਕਿਹਾ ਕਿ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਕਿਸੇ ਇਕ ਵਿਅਕਤੀ ਦੀ ਇੱਛਾ ’ਤੇ ਨਹੀਂ ਛੱਡਿਆ ਜਾ ਸਕਦਾ। ਪ੍ਰਧਾਨ ਮੰਤਰੀ ਦੀ ਬੇਹਰਕਤੀ ਨਾਕਾਬਲੇ-ਮੁਆਫੀ ਹੈ। ਖੜਗੇ ਨੇ ਕਿਹਾ ਕਿ ਮੁੱਖ ਮੰਤਰੀ ਬੀਰੇਨ ਸਿੰਘ ਨੂੰ ਡਿਸਮਿਸ ਕੀਤਾ ਜਾਵੇ।


