23.1 C
Jalandhar
Thursday, September 19, 2024
spot_img

ਬਿਜਲੀ ਕਾਮਿਆਂ ਸਮੂਹਕ ਛੁੱਟੀ ਵਧਾਈ, 17 ਨੂੰ ਪਟਿਆਲਾ ’ਚ ਸੂਬਾ ਪੱਧਰੀ ਧਰਨਾ

ਮੋਗਾ (ਇਕਬਾਲ ਸਿੰਘ ਖਹਿਰਾ)
ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਬਿਜਲੀ ਕਾਮਿਆਂ ਦੀਆਂ ਵਾਜਿਬ ਮੰਗਾਂ ਵੱਟੇ-ਖਾਤੇ ਪਾਉਣ ਖਿਲਾਫ਼ ਵੀਰਵਾਰ ਪੀ ਐੱਸ ਈ ਬੀ ਇੰਪਲਾਈਜ਼ ਜਾਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼ ਦੇ ਸੱਦੇ ’ਤੇ ਤੀਜੇ ਦਿਨ ਵੀ ਸਾਰੇ ਬਿਜਲੀ ਕਾਮਿਆਂ ਵੱਲੋਂ ਮੋਗਾ ਦਫ਼ਤਰ ਦੇ ਗੇਟ ’ਤੇ ਰੋਸ ਰੈਲੀ ਪ੍ਰਧਾਨ ਮਨਜੋਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਕੀਤੀ। ਇਸ ਰੋਸ ਰੈਲੀ ਸੰਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ 31 ਜੁਲਾਈ ਦੀ ਮੀਟਿੰਗ ਵਿੱਚ ਮੁਲਾਜ਼ਮ ਮੰਗਾਂ ’ਤੇ ਹੋਈਆਂ ਸਹਿਮਤੀਆਂ ਅਨੁਸਾਰ ਡਿਊਟੀ ਦੌਰਾਨ ਘਾਤਕ ਹਾਦਸੇ ਦਾ ਸ਼ਿਕਾਰ ਹੋਏ ਬਿਜਲੀ ਕਾਮਿਆਂ ਦੇ ਪੀੜਤ ਪਰਵਾਰਾਂ ਨੂੰ ਇਕ ਕਰੋੜ ਦੀ ਮੁਆਵਜ਼ਾ ਰਾਸ਼ੀ ਦੇਣ ਸਮੇਤ ਕਾਮੇ ਨੂੰ ਸ਼ਹੀਦ ਦਾ ਦਰਜਾ ਦੇਣ, ਹਾਦਸੇ ਦਾ ਸ਼ਿਕਾਰ ਹੋਏ ਕਾਮੇ ਨੂੰ ਕੈਸ਼ਲੈੱਸ ਇਲਾਜ ਦੀ ਸੁਵਿਧਾ ਲਾਗੂ ਕਰਨ, ਹਾਦਸੇ ਦੌਰਾਨ ਕਰਮਚਾਰੀ ਦੀ ਮੌਤ ਹੋ ਜਾਣ ਦੀ ਸੂਰਤ ਵਿੱਚ ਸੰਬੰਧਤ ਕਰਮਚਾਰੀ (ਜੇ ਈ, ਲ. ਮ, ਸ. ਲ. ਮ ਆਦਿ ) ਦੇ ਨਾਂਅ ਉੱਪਰ ਬਿਨਾਂ ਪੜਤਾਲ ਕੀਤੇ ਐੱਫ ਆਈ ਆਰ ਦਰਜ ਕਰਨ ਦੀ ਪਿਰਤ ਬੰਦ ਕਰਨ, ਹਜ਼ਾਰਾਂ ਦੀ ਗਿਣਤੀ ਵਿੱਚ ਖਾਲੀ ਪਈਆਂ ਅਸਾਮੀਆਂ ਰੈਗੂਲਰ ਭਰਤੀ ਰਾਹੀਂ ਭਰਨ, ਆਰ ਟੀ ਐੱਮ ਦੀ ਤਰੱਕੀ ਤੁਰੰਤ ਕਰਨ, ਓ ਸੀ ਕੈਟਾਗਰੀ ਨੂੰ ਪੇ ਬੈਂਡ ਦੇਣ, ਸ ਲ ਮ ਤੋਂ ਲ ਮ ਦੀ ਤਰੱਕੀ ਕਰਨ, ਬਾਕੀ ਸਾਰੀਆਂ ਕੈਟਾਗਰੀਆਂ ਦੀ ਤਰੱਕੀਆਂ ਵਿੱਚ ਆਈ ਖੜੋਤ ਦੂਰ ਕਰਨ, ਇਨ ਹਾਊਸ ਕੰਟਰੈਕਟ ਕਾਮਿਆਂ ਨੂੰ ਰੈਗੂਲਰ ਕਰਨ, ਸੋਧੇ ਭੱਤਿਆਂ ਦਾ 32 ਮਹੀਨੇ ਦਾ ਬਕਾਇਆ ਜਾਰੀ ਕਰਨ, ਰਹਿੰਦੇ ਭੱਤੇ ਜਿਵੇਂ ਹਾਰਡਸ਼ਿਪ ਭੱਤਾ ਆਦਿ ਨੂੰ ਸੋਧ ਕੇ ਲਾਗੂ ਕਰਨ, ਪੁਨਰਗਠਨ ਦੇ ਨਾਂਅ ’ਤੇ ਖਤਮ ਕੀਤੀਆਂ ਅਸਾਮੀਆਂ ਨੂੰ ਮੁੜ ਤੋਂ ਬਹਾਲ ਕਰਨ, 17 ਜੁਲਾਈ 2020 ਤੋਂ ਪਹਿਲਾਂ ਤਰਸ ਦੇ ਆਧਾਰ ’ਤੇ ਪ੍ਰਤੀ ਬੇਨਤੀ ਦੇਣ ਵਾਲੇ ਕਰਮਚਾਰੀਆਂ ਉੱਪਰ ਬਿਜਲੀ ਨਿਗਮ ਦੇ ਸਕੇਲ ਲਾਗੂ ਕਰਨ ਅਤੇ ਵਿੱਤ ਵਿਭਾਗ ਪੰਜਾਬ ਸਰਕਾਰ ਨਾਲ ਸੰਬੰਧਤ ਮਸਲੇ ਜਿਵੇਂ 23 ਸਾਲਾ ਅਡਵਾਂਸ ਤਰੱਕੀ ਦਾ ਮਿਲਾਨ ਤੀਸਰੀ ਤਰੱਕੀ ਸਮੇਂ ਕਰਨ, 01 ਨਵੰਬਰ 2021 ਤੋਂ ਬਾਅਦ ਸਮਾਂਬੱਧ ਸਕੇਲ ਲਾਗੂ ਕਰਨ, ਸੋਧੇ ਸਕੇਲਾਂ ਦੀ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਤਰੱਕੀ ਵਾਲੇ ਕਰਮਚਾਰੀਆਂ ਦੀ ਤਨਖਾਹ ਵਿੱਚ ਆਈਆਂ ਤਰੁੱਟੀਆਂ ਦੂਰ ਕਰਨ ਆਦਿ ਮੰਗਾਂ ਲਈ 15 ਅਗਸਤ ਤੱਕ ਵਿੱਤ ਮੰਤਰੀ ਅਤੇ ਮੁੱਖ ਮੰਤਰੀ ਨਾਲ ਗੱਲ ਕਰਕੇ ਮੰਨੀਆਂ ਮੰਗਾਂ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਪਾਵਰ ਮੈਨੇਜਮੈਂਟ ਅਤੇ ਬਿਜਲੀ ਮੰਤਰੀ ਮੰਗਾਂ ਮੰਨਣ ਤੋਂ ਮੁਨਕਰ ਹੋ ਗਏ ਹਨ, ਮੰਗਾਂ ਲਾਗੂ ਕਰਨ ਦੀ ਥਾਂ ਵਰਕ ਟੂ ਰੂਲ ਅਨੁਸਾਰ ਡਿਊਟੀ ਕਰ ਰਹੇ ਮੁਲਾਜ਼ਮਾਂ ਨੂੰ ਐਸਮਾ ਵਰਗੇ ਕਾਲੇ ਕਾਨੂੰਨਾਂ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਰਕੇ ਬਿਜਲੀ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ ਅਤੇ ਮੈਨੇਜਮੈਂਟ / ਪੰਜਾਬ ਸਰਕਾਰ ਪ੍ਰਤੀ ਬੇ-ਵਿਸ਼ਵਾਸੀ ਦਾ ਮਾਹੌਲ ਹੈ, ਇਸ ਲਈ ਬਿਜਲੀ ਕਾਮੇ 21 ਅਗਸਤ ਤੋਂ ਲਗਾਤਾਰ ਵਰਕ-ਟੂ-ਰੂਲ ਤਹਿਤ ਅਪਣੀ ਬਣਦੀ 8 ਘੰਟੇ ਦੀ ਛੁੱਟੀ ਡਿਊਟੀ ਹੀ ਕਰ ਰਹੇ ਹਨ ਅਤੇ 30 ਸਤੰਬਰ ਤੱਕ ਵਰਕ-ਟੂ-ਰੂਲ ਜਾਰੀ ਰੱਖਿਆ ਜਾਵੇਗਾ। ਆਗੂਆਂ ਦੱਸਿਆ ਕਿ 13 ਸਤੰਬਰ ਤੋਂ 17 ਸਤੰਬਰ ਤੱਕ 5 ਦਿਨ ਦੀ ਸਮੁੱਚੇ ਬਿਜਲੀ ਮੁਲਾਜ਼ਮ ਸਮੂਹਿਕ ਛੁੱਟੀ ਵਿੱਚ ਵਾਧਾ ਕਰਕੇ ਮੰਡਲ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਨਗੇ। ਇਸ ਤੋਂ ਇਲਾਵਾ ਫੀਲਡ ਦੌਰੇ ਦੌਰਾਨ ਬਿਜਲੀ ਮੰਤਰੀ ਸਮੇਤ ਪੂਰੀ ਮੈਨੇਜਮੈਂਟ / ਡਾਇਰੈਕਟਰਾਂ ਖਿਲਾਫ਼ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕੀਤੇ ਜਾਣਗੇ ਅਤੇ 17 ਸਬੰਤਰ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ਵਿਚ ਵੱਡੀ ਗਿਣਤੀ ਵਿਚ ਬਿਜਲੀ ਮੁਲਾਜ਼ਮ ਤੇ ਕਿਸਾਨ ਪਹੁੰਚਣਗੇ। ਰੈਲੀ ਵਿੱਚ ਹੋਰਨਾਂ ਤੋਂ ਇਲਾਵਾ ਪਾਲ ਸਿੰਘ, ਨਿਰਮਲ ਸਿੰਘ ਮਾਹਲਾ, ਗੁਰਪ੍ਰੀਤ ਸਿੰਘ, ਗੁਰਮੇਲ ਸਿੰਘ ਨਾਹਰ, ਚਮਕੌਰ ਸਿੰਘ, ਗੁਰਦੇਵ ਸਿੰਘ, ਸਟੇਟ ਆਗੂ ਦਰਸ਼ਨ ਲਾਲ, ਬਲੌਰ ਸਿੰਘ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਇਕਬਾਲ ਸਿੰਘ ਕਿਸਾਨ ਆਗੂ, ਗੁਰਮੇਲ ਸਿੰਘ ਖੋਟੇ, ਕੇਸਰ ਸਿੰਘ ਕੋਟ ਈਸੇ ਖਾਂ, ਬਲਤੇਜ ਸਿੰਘ ਧਰਮਕੋਟ, ਜਗਤਾਰ ਸਿੰਘ, ਜਸਕੀਰਤ ਸਿੰਘ ਸੀ ਐੱਚ ਬੀ ਯੂਨੀਅਨ, ਜਸਪਾਲ ਸਿੰਘ ਘਟੌੜੇ, ਬਲਵਿੰਦਰ ਸਿੰਘ ਉੱਭੀ, ਕੁਲਵੰਤ ਸਿੰਘ ਧੱਲੇਕੇ ਨੇ ਬਿਜਲੀ ਨਿਗਮ ਦੀ ਮੈਨੇਜਮੈਂਟ/ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਟਕਰਾਅ ਦੀ ਨੀਤੀ ਛੱਡ ਕੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਜਲਦੀ ਲਾਗੂ ਨਾ ਕੀਤੀਆਂ ਗਈਆਂ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਨਾਲ ਸਮੁੱਚਾ ਬਿਜਲੀ ਤੰਤਰ ਪ੍ਰਭਾਵਤ ਹੋਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਮੈਨੇਜਮੈਂਟ ਦੀ ਹੋਵੇਗੀ। ਵੱਖ-ਵੱਖ ਆਗੂਆਂ ਨੇ ਸਮੁੱਚੇ ਬਿਜਲੀ ਕਾਮਿਆਂ/ਭਰਾਤਰੀ ਅਤੇ ਪੈਨਸ਼ਨਰ ਜਥੇਬੰਦੀਆਂ ਨੂੰ ਇਸ ਸਾਂਝੇ ਸੰਘਰਸ਼ ਨੂੰ ਕਾਮਯਾਬ ਬਣਾਉਣ ਲਈ ਆਪਣਾ ਬਣਦਾ ਯੋਗਦਾਨ ਪਾਉਣ ਦੀ ਪੁਰਜ਼ੋਰ ਅਪੀਲ ਕੀਤੀ। ਰੈਲੀ ਉਪਰੰਤ ਬਿਜਲੀ ਕਾਮਿਆਂ ਵੱਲੋਂ ਮੋਗਾ ਦੇ ਬਿਜਲੀ ਘਰ ਤੋਂ ਅਕਾਲਸਰ ਚੌਕ ਤੱਕ ਰੋਸ ਮਾਰਚ ਕੀਤਾ।

Related Articles

LEAVE A REPLY

Please enter your comment!
Please enter your name here

Latest Articles