ਧਮਾਕੇ ਦੇ ਸ਼ੱਕੀਆਂ ਦੀ ਜਾਣਕਾਰੀ ਦੇਣ ਲਈ 2 ਲੱਖ ਦਾ ਇਨਾਮ

0
156

ਚੰਡੀਗੜ੍ਹ : ਪੁਲਸ ਨੇ ਇੱਥੇ ਬੰਬ ਧਮਾਕੇ ਦੇ ਮਾਮਲੇ ਵਿਚ ਸ਼ਾਮਲ ਦੋ ਸ਼ੱਕੀਆਂ ਦੀ ਗਿ੍ਰਫਤਾਰੀ ਲਈ ਸੂਚਨਾ ਦੇਣ ਵਾਲੇ ਨੂੰ 2 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਚੰਡੀਗੜ੍ਹ ਦੇ ਸੈਕਟਰ 10 ਦੇ ਇੱਕ ਘਰ ’ਚ ਬੁੱਧਵਾਰ ਸ਼ਾਮ ਨੂੰ ਧਮਾਕਾ ਹੋਇਆ, ਜਿਸ ਨਾਲ ਰਿਹਾਇਸ਼ੀ ਖੇਤਰ ਦੀਆਂ ਖਿੜਕੀਆਂ ਅਤੇ ਫੁੱਲਾਂ ਦੇ ਗਮਲਿਆਂ ਨੂੰ ਨੁਕਸਾਨ ਪਹੁੰਚਿਆ।
ਇਸ ਧਮਾਕੇ ਵਿਚ ਸ਼ਾਮਲ ਦੋ ਸ਼ੱਕੀ ਵਿਅਕਤੀਆਂ ਦੀ ਗਿ੍ਰਫਤਾਰੀ ਲਈ ਕੋਈ ਵੀ ਸੂਚਨਾ ਦੇਣ ਲਈ 2 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਸੂਚਨਾ ਕੰਟਰੋਲ ਰੂਮ ਨੰਬਰ 0172-2749194 ਜਾਂ 112 ਅਤੇ ਵਟਸਐਪ ਨੰਬਰ 94651-21000 ’ਤੇ ਦਿੱਤੀ ਜਾ ਸਕਦੀ ਹੈ।

LEAVE A REPLY

Please enter your comment!
Please enter your name here