24.3 C
Jalandhar
Wednesday, September 18, 2024
spot_img

ਮਾਨ ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਸਮਰਪਤ ਕਰਨਗੇ

ਚੰਡੀਗੜ੍ਹ (ਗੁਰਜੀਤ ਬਿੱਲਾ,
ਕਿ੍ਰਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਮੁਹਾਲੀ ਵਿਖੇ ਸ਼ਹੀਦ-ਏ-ਆਜ਼ਮ ਦੇ 30 ਫੁੱਟ ਉੱਚੇ ਬੁੱਤ ਨੂੰ ਸਮਰਪਤ ਕਰਨਗੇ।ਸ਼ਹੀਦ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ ਦਾ 30 ਫੁੱਟ ਉੱਚਾ ਬੁੱਤ ਗੰਨਮੈਟਲ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾ ਆਸ ਪ੍ਰਗਟਾਈ ਕਿ ਇਹ ਬੁੱਤ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਵਿੱਚ ਬਹੁਤ ਸਹਾਈ ਹੋਵੇਗਾ। ਮਾਨ ਨੇ ਕਿਹਾ ਕਿ ਇਹ ਬੁੱਤ ਸੂਬਾ ਸਰਕਾਰ ਵੱਲੋਂ ਮਹਾਨ ਸ਼ਹੀਦ ਨੂੰ ਢੁਕਵੀਂ ਸ਼ਰਧਾਂਜਲੀ ਹੋਵੇਗੀ ਅਤੇ ਸੂਰਬੀਰ ਪੁੱਤ ਦੀ ਗੌਰਵਮਈ ਵਿਰਾਸਤ ਨੂੰ ਸਦਾ ਕਾਇਮ ਰੱਖਣ ਲਈ ਸਹਾਈ ਹੋਵੇਗੀ।
ਉਹਨਾ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਂਅ ’ਤੇ ਰੱਖਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ। ਮਾਨ ਨੇ ਕਿਹਾ ਕਿ ਇਹ ਬੁੱਤ ਦੇਸ਼ ਦੇ ਅੰਦਰ ਅਤੇ ਦੁਨੀਆ ਭਰ ਤੋਂ ਏਅਰਪੋਰਟ ’ਤੇ ਉਤਰੇ ਪੰਜਾਬੀਆਂ ਦੀ ਨੌਜਵਾਨ ਪੀੜ੍ਹੀ ਵਿਚ ਇਸ ਸ਼ਹੀਦ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਏਗਾ। ਇਸ ਦੇ ਨਾਲ ਹੀ ਉਨ੍ਹਾ ਕਿਹਾ ਕਿ ਇਹ ਬੁੱਤ ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ ਅਤੇ ਹੋਰ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਵੀ ਇਸ ਕੌਮੀ ਨਾਇਕ ਦੁਆਰਾ ਦਿੱਤੀ ਗਈ ਮਹਾਨ ਕੁਰਬਾਨੀ ਦੀ ਯਾਦ ਦਿਵਾਉਦਾ ਰਹੇਗਾ।

Related Articles

LEAVE A REPLY

Please enter your comment!
Please enter your name here

Latest Articles