ਚੰਡੀਗੜ੍ਹ (ਗੁਰਜੀਤ ਬਿੱਲਾ)-ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ਲਈ ਵੱਖਰੀ ਕਿਸਮ ਦੀ ਇੱਕ ਪਹਿਲ ਕਰਦਿਆਂ ਇੱਕ ਫੋਨ ਨੰਬਰ ਜਾਰੀ ਕੀਤਾ ਹੈ, ਜਿਸ ‘ਤੇ ਲੋਕ ਕਾਲ ਕਰਕੇ ਆਪਣੇ ਸੁਝਾਅ ਦੇ ਸਕਦੇ ਹਨ | ਨੰਬਰ ‘ਤੇ ਫੋਨ ਕਰਕੇ ਲੋਕ ਰਾਘਵ ਚੱਢਾ ਨੂੰ ਦੱਸ ਸਕਦੇ ਹਨ ਕਿ ਉਹ ਕਿਹੜੇ ਮਸਲੇ ਨੂੰ ਸੰਸਦ ‘ਚ ਪਹਿਲ ਦੇ ਅਧਾਰ ‘ਤੇ ਉਠਾਉਣ | ਚੱਢਾ ਨੇ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਜਾਂਦੇ ਲੋਕ ਭਲਾਈ ਦੇ ਕੰਮਾਂ ਪ੍ਰਤੀ ਉਹਨਾਂ ਦੀ ਨਿਸ਼ਠਾ ਤੋਂ ਪ੍ਰੇਰਿਤ ਹਨ | ਇਸ ਲਈ ਉਹ ਇਹ ਨੰਬਰ 99109-44444 ਜਾਰੀ ਕਰ ਰਹੇ ਹਨ. ਜਿਸ ‘ਤੇ ਕੋਈ ਵੀ ਵਿਅਕਤੀ ਕਾਲ ਕਰਕੇ ਆਪਣਾ ਸੁਝਾਅ ਦਰਜ ਕਰਵਾ ਸਕਦਾ ਹੈ | ਉਨ੍ਹਾ ਕਿਹਾ ਕਿ ਇਸ ਨੰਬਰ ਰਾਹੀਂ ਪੰਜਾਬ ਦੇ ਲੋਕ ਸੰਸਦ ਵਿੱਚ ਉਠਾਏ ਜਾਣ ਵਾਲੇ ਮੁੱਦਿਆਂ ਬਾਰੇ ਆਪਣੇ ਸੁਝਾਅ ਅਤੇ ਫੀਡਬੈਕ ਭੇਜ ਸਕਦੇ ਹਨ | ਲੋਕ ਇਸ ਨੰਬਰ ‘ਤੇ ਵਟਸਐਪ ਰਾਹੀਂ ਵੀਡੀਓ ਜਾਂ ਦਸਤਾਵੇਜ਼ ਵੀ ਸ਼ੇਅਰ ਕਰ ਸਕਦੇ ਹਨ |





