ਮਾਨ ਨੇ ਐੱਮ ਐੱਸ ਪੀ ਦਾ ਮੁੱਦਾ ਉਠਾਇਆ

0
333

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਨੀਤੀ ਆਯੋਗ ਦੀ 7ਵੀਂ ਗਵਰਨਿੰਗ ਕੌਂਸਲ ਮੀਟਿੰਗ ਐਤਵਾਰ ਰਾਸ਼ਟਰਪਤੀ ਭਵਨ ਦੇ ਸੱਭਿਆਚਾਰਕ ਕੇਂਦਰ ‘ਚ ਹੋਈ | ਇਹ ਜੁਲਾਈ 2019 ਤੋਂ ਬਾਅਦ ਗਵਰਨਿੰਗ ਕੌਂਸਲ ਦੀ ਪਹਿਲੀ ਮੀਟਿੰਗ ਸੀ | ਇਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨੇ ਹਿੱਸਾ ਲਿਆ ਅਤੇ ਆਪਣੇ ਸੂਬਿਆਂ ਨਾਲ ਸੰਬੰਧਤ ਸਮੱਸਿਆਵਾਂ ਬਾਰੇ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ | ਮੀਟਿੰਗ ਵਿਚ ਤਿਲੰਗਾਨਾ ਦੇ ਮੁੱਖ ਮੰਤਰੀ ਕੇ ਸੀ ਆਰ ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਹਿੱਸਾ ਨਹੀਂ ਲਿਆ | ਮਾਨ ਨੇ ਐੱਮ ਐੱਸ ਪੀ ਸਮੇਤ ਕਿਸਾਨਾਂ ਦੇ ਵੱਖ-ਵੱਖ ਮੁੱਦੇ ਉਠਾਏ | ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਵਿੱਚ ਉਨ੍ਹਾ ਕਿਹਾ ਕਿ ਉਨ੍ਹਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਗਿਆ |

LEAVE A REPLY

Please enter your comment!
Please enter your name here