ਪਟਿਆਲਾ (ਰਾਜਿੰਦਰ ਸਿੰਘ ਥਿੰਦ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਹੋਸਟਲ ’ਚ ਰਹਿੰਦੇ ਵਿਦਿਆਰਥੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਵਿਦਿਆਰਥੀ ਦੀ ਪਛਾਣ ਸ਼ੁਭਮ ਵਾਸੀ ਹਮੀਰਪੁਰ ਵਜੋਂ ਹੋਈ ਹੈ।ਸ਼ੁਭਮ ਬੀ ਫਾਰਮੇਸੀ ਭਾਗ ਪਹਿਲਾ ਦਾ ਵਿਦਿਆਰਥੀ ਸੀ ਤੇ ਯੂਨੀਵਰਸਿਟੀ ਦੇ ਬੰਦਾ ਸਿੰਘ ਬਹਾਦਰ ਹੋਸਟਲ ਦੀ 6ਵੀਂ ਮੰਜ਼ਲ ’ਤੇ ਕਮਰੇ ’ਚ ਰਹਿ ਰਿਹਾ ਸੀ। ਸ਼ਨੀਵਾਰ ਸਵੇਰੇ ਸ਼ੁਭਮ ਕਮਰੇ ’ਚੋਂ ਬਾਹਰ ਨਾ ਆਇਆ ਤਾਂ ਸਾਥੀਆਂ ਨੇ ਵਾਰਡਨ ਨੂੰ ਜਾਣਕਾਰੀ ਦਿੱਤੀ ਤੇ ਪੁਲਸ ਮੌਕੇ ’ਤੇ ਪੁੱਜੀ। ਸ਼ੁਭਮ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।




