ਬਾਰਾਮੂਲਾ ’ਚ ਤਿੰਨ ਦਹਿਸ਼ਤਗਰਦ ਹਲਾਕ

0
123

ਸ੍ਰੀਨਗਰ : ਬਾਰਾਮੂਲਾ ਜ਼ਿਲ੍ਹੇ ’ਚ ਸ਼ਨੀਵਾਰ ਮੁਕਾਬਲੇ ’ਚ 3 ਦਹਿਸ਼ਤਗਰਦ ਮਾਰੇ ਗਏ। ਪੁਲਸ ਨੇ ਦੱਸਿਆ ਕਿ ਉੱਤਰੀ ਕਸ਼ਮੀਰੀ ਜ਼ਿਲ੍ਹੇ ਦੇ ਪੱਟਨ ਇਲਾਕੇ ਦੇ ਚੱਕ ਟੱਪਰ ਕ੍ਰੀਰੀ ’ਚ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਦੇਰ ਰਾਤ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਇਸ ਦੌਰਾਨ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕੀਤੀ, ਜਿਸ ਮਗਰੋਂ ਮੁਕਾਬਲਾ ਸ਼ੁਰੂ ਹੋ ਗਿਆ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਲਿਆ ਅਤੇ ਸਵੇਰੇ 3 ਦਹਿਸ਼ਤਗਰਦ ਮਾਰ ਦਿੱਤੇ।

LEAVE A REPLY

Please enter your comment!
Please enter your name here