‘ਇਕ ਦੇਸ਼-ਇਕ ਚੋਣ’ ਮੋਦੀ ਦੇ ਤੀਜੇ ਕਾਰਜਕਾਲ ’ਚ ਹੀ

0
138

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੌਮੀ ਜਮਹੂਰੀ ਗੱਠਜੋੜ (ਐੱਨ ਡੀ ਏ) ਸਰਕਾਰ ਆਪਣੇ ਮੌਜੂਦਾ ਕਾਰਜਕਾਲ ’ਚ ਹੀ ‘ਇਕ ਦੇਸ਼, ਇਕ ਚੋਣ’ ਨੂੰ ਲਾਗੂ ਕਰੇਗੀ ਅਤੇ ਉਸ ਨੂੰ ਭਰੋਸਾ ਹੈ ਕਿ ਇਸ ਸੁਧਾਰ ਨੂੰ ਸਾਰੀਆਂ ਪਾਰਟੀਆਂ ਦਾ ਸਮਰਥਨ ਮਿਲੇਗਾ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨ ਡੀ ਏ ਸਰਕਾਰ ਦੇ ਤੀਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ ’ਤੇ ਸੂਤਰਾਂ ਨੇ ਦੱਸਿਆ ਕਿ ਸੱਤਾਧਾਰੀ ਗੱਠਜੋੜ ਦੇ ਅੰਦਰ ਇਕਜੁੱਟਤਾ ਬਾਕੀ ਕਾਰਜਕਾਲ ’ਚ ਵੀ ਬਣੀ ਰਹੇਗੀ। ਇਕ ਸੂਤਰ ਨੇ ਦੱਸਿਆ ਕਿ ਇਕ ਦੇਸ਼, ਇਕ ਚੋਣ ਨੂੰ ਨਿਸਚਿਤ ਤੌਰ ’ਤੇ ਇਸੇ ਕਾਰਜਕਾਲ ’ਚ ਅਮਲ ’ਚ ਲਿਆਂਦਾ ਜਾਵੇਗਾ। ਇਹ ਇਕ ਅਸਲੀਅਤ ਹੋਵੇਗੀ।
ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਮਹੀਨੇ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਦੀ ਫਸੀਲ ਤੋਂ ਕੀਤੀ ਤਕਰੀਰ ਵਿਚ ‘ਇਕ ਦੇਸ਼, ਇਕ ਚੋਣ’ ਦੀ ਜ਼ੋਰਦਾਰ ਵਕਾਲਤ ਕੀਤੀ ਸੀ ਅਤੇ ਕਿਹਾ ਸੀ ਕਿ ਵਾਰ-ਵਾਰ ਚੋਣਾਂ ਹੋਣ ਨਾਲ ਦੇਸ਼ ਦੀ ਤਰੱਕੀ ’ਚ ਅੜਿੱਕੇ ਖੜ੍ਹੇ ਹੁੰਦੇ ਹਨ। ਰਾਸ਼ਟਰ ਨੂੰ ‘ਇਕ ਦੇਸ਼, ਇਕ ਚੋਣ’ ਲਈ ਅੱਗੇ ਆਉਣਾ ਹੋਵੇਗਾ।

LEAVE A REPLY

Please enter your comment!
Please enter your name here