ਮੈਂ ਅਸਤੀਫਾ ਦੇਵਾਂਗਾ, ਨਵਾਂ ਮੁੱਖ ਮੰਤਰੀ ਦੋ ਦਿਨਾਂ ਤੱਕ : ਕੇਜਰੀਵਾਲ

0
124

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਕਿਹਾ ਕਿ ਉਹ ਦੋ ਦਿਨਾਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ ਅਤੇ ਦਿੱਲੀ ’ਚ ਸਮੇਂ ਤੋਂ ਪਹਿਲਾਂ ਚੋਣਾਂ ਕਰਾਉਣ ਦੀ ਮੰਗ ਕਰਨਗੇ। ਉਨ੍ਹਾ ਕਿਹਾ ਕਿ ਜਦੋਂ ਤੱਕ ਲੋਕ ਉਨ੍ਹਾਂ ਨੂੰ ‘ਇਮਾਨਦਾਰੀ ਦਾ ਸਰਟੀਫਿਕੇਟ’ ਨਹੀਂ ਦੇ ਦਿੰਦੇ, ਉਦੋਂ ਤੱਕ ਉਹ ਮੁੱਖ ਮੰਤਰੀ ਦੀ ਕੁਰਸੀ ’ਤੇ ਨਹੀਂ ਬੈਠਣਗੇ। ਆਬਕਾਰੀ ਨੀਤੀ ਨਾਲ ਜੁੜੇ ਕਥਿਤ ਭਿ੍ਰਸ਼ਟਾਚਾਰ ਮਾਮਲੇ ’ਚ ਸ਼ੁੱਕਰਵਾਰ ਤਿਹਾੜ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋਏ ਕੇਜਰੀਵਾਲ ਨੇ ਕਿਹਾਮੈਂ ਮੁੱਖ ਮੰਤਰੀ ਦੀ ਕੁਰਸੀ ’ਤੇ ਉਦੋਂ ਬੈਠਾਂਗਾ, ਜਦੋਂ ਲੋਕ ਮੈਨੂੰ ਇਮਾਨਦਾਰੀ ਦਾ ਸਰਟੀਫਿਕੇਟ ਦੇਣਗੇ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਗਨੀ ਪ੍ਰੀਖਿਆ ਦੇਣਾ ਚਾਹੁੰਦਾ ਹਾਂ। ਮੈਂ ਮੁੱਖ ਮੰਤਰੀ ਅਤੇ ਸਿਸੋਦੀਆ ਉਪ ਮੁੱਖ ਮੰਤਰੀ ਉਦੋਂ ਹੀ ਬਣਨਗੇ, ਜਦੋਂ ਲੋਕ ਕਹਿਣਗੇ ਕਿ ਅਸੀਂ ਇਮਾਨਦਾਰ ਹਾਂ।
ਪਾਰਟੀ ਦਫਤਰ ਵਿੱਚ ਕੇਜਰੀਵਾਲ ਨੇ ਵਰਕਰਾਂ ਤੋਂ ਭਾਰਤ ਮਾਤਾ ਦੀ ਜੈ ਦਾ ਨਾਅਰਾ ਲਗਾ ਕੇ ਬੋਲਣਾ ਸ਼ੁਰੂ ਕੀਤਾ। ਉਨ੍ਹਾ ਕਿਹਾ ਕਿ ਦੋ ਦਿਨਾਂ ਬਾਅਦ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ, ਜਿਸ ’ਚ ਨਵੇਂ ਮੁੱਖ ਮੰਤਰੀ ਬਾਰੇ ਫੈਸਲਾ ਲਿਆ ਜਾਵੇਗਾ।
ਭਾਜਪਾ ਨੇ ਕਿਹਾ ਹੈ ਕਿ ਕੇਜਰੀਵਾਲ ਨੇ ਦੋ ਦਿਨਾਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਕੇ ਇਕ ‘ਭਾਵਨਾਤਮਕ ਚਾਲ’ ਚੱਲੀ ਹੈ। ਭਾਜਪਾ ਦੇ ਕੌਮੀ ਤਰਜਮਾਨ ਸ਼ਹਿਜ਼ਾਦ ਪੁਨਾਵਾਲਾ ਨੇ ਦਾਅਵਾ ਕੀਤਾ ਕਿ ਉਹ ਅਸਤੀਫੇ ਦਾ ਨਾਟਕ ਇਸ ਵਾਸਤੇ ਕਰ ਰਹੇ ਹਨ, ਕਿਉਂਕਿ ਅਦਾਲਤ ਨੇ ਉਨ੍ਹਾ ਨੂੰ ਆਬਕਾਰੀ ਨੀਤੀ ਘੁਟਾਲਾ ਮਾਮਲੇ ’ਚ ਬਰੀ ਨਹੀਂ ਕੀਤਾ, ਬਲਕਿ ਸ਼ਰਤਾਂ ਸਣੇ ਜ਼ਮਾਨਤ ਦਿੱਤੀ ਹੈ, ਜਿਸ ਨਾਲ ਉਹ ਮੁੱਖ ਮੰਤਰੀ ਤੋਂ ਨਾਮਾਤਰ ਦੇ ਮੰਤਰੀ ਬਣ ਗਏ ਹਨ।

LEAVE A REPLY

Please enter your comment!
Please enter your name here