ਸੁੁਪਰੀਮ ਕੋਰਟ ਪੰਜਾਬ ਦੀ ਸੁਣਵਾਈ ਕਰੇਗੀ

0
85

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਕਿਹਾ ਕਿ ਉਹ ਪੰਜਾਬ ਸਰਕਾਰ ਦੀ ਉਸ ਅੰਤਰਿਮ ਪਟੀਸ਼ਨ ਨੂੰ ਸੁਣਵਾਈ ਲਈ ਸੂਚੀਬੱਧ ਕਰੇਗੀ, ਜਿਸ ਵਿਚ ਪੇਂਡੂ ਵਿਕਾਸ ਫੰਡ ਦੇ ਬਕਾਏ ਦੇ ਰੂਪ ਵਿਚ ਕੇਂਦਰ ਤੋਂ 1000 ਕਰੋੜ ਰੁਪਏ ਜਾਰੀ ਕਰਨ ਦੀ ਬੇਨਤੀ ਕੀਤੀ ਗਈ ਹੈ। ਚੀਫ ਜਸਟਿਸ ਡੀ ਵਾਈ ਚੰਦਰਚੂੜ, ਜਸਟਿਸ ਜੇ ਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਦੇ ਸੁਣਵਾਈ ਲਈ ਬੈਠਣ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਅੰਤਰਿਮ ਪਟੀਸ਼ਨ 2 ਸਤੰਬਰ ਨੂੰ ਸੁਣਵਾਈ ਲਈ ਸੂਚੀਬੱਧ ਸੀ, ਪਰ ਇਸ ’ਤੇ ਸੁਣਵਾਈ ਨਹੀਂ ਹੋ ਸਕੀ। ਤੁਰੰਤ ਸੁਣਵਾਈ ਦੀ ਮੰਗ ਕਰਦਿਆਂ ਵਕੀਲ ਨੇ ਕਿਹਾ ਕਿ ਪਟੀਸ਼ਨ ’ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਮਾਮਲੇ ਦੀ ਸੁਣਵਾਈ ਸ਼ੁਰੂ ਹੋਣ ਤੋਂ ਪਹਿਲਾਂ ਜਵਾਬ ਦਾਖਲ ਕੀਤਾ ਜਾ ਸਕੇ। ਚੀਫ ਜਸਟਿਸ ਨੇ ਕਿਹਾ ਕਿ ਪਟੀਸ਼ਨ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇਗਾ, ਪਰ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਨਹੀਂ ਕੀਤਾ।
ਸੁਪਰੀਮ ਕੋਰਟ ਨੇ 30 ਅਗਸਤ ਨੂੰ ਪੰਜਾਬ ਸਰਕਾਰ ਨੂੰ ਭਰੋਸਾ ਦਿੱਤਾ ਸੀ ਕਿ ਪਟੀਸ਼ਨ ’ਤੇ 2 ਸਤੰਬਰ ਨੂੰ ਸੁਣਵਾਈ ਕੀਤੀ ਜਾਵੇਗੀ।
ਸੂਬਾ ਸਰਕਾਰ ਨੇ ਕੇਂਦਰ ਦੇ ਖਿਲਾਫ ਅੰਤਰਿਮ ਅਰਜ਼ੀ ਦਾਇਰ ਕੀਤੀ ਹੈ, ਜਿਸ ਵਿਚ ਅੰਤਰਿਮ ਉਪਾਅ ਵਜੋਂ 1,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਨੇ 2023 ’ਚ ਕੇਂਦਰ ਉੱਤੇ ਪੇਂਡੂ ਵਿਕਾਸ ਫੰਡ (ਆਰ ਡੀ ਐੱਫ) ਜਾਰੀ ਨਾ ਕਰਨ ਅਤੇ ਮਾਰਕੀਟ ਫੀਸ ਦਾ ਇੱਕ ਹਿੱਸਾ ਰੋਕਣ ਦਾ ਦੋਸ਼ ਲਾਉਂਦਿਆਂ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।

LEAVE A REPLY

Please enter your comment!
Please enter your name here