28.2 C
Jalandhar
Tuesday, October 8, 2024
spot_img

ਗੱਦਾ ਫੈਕਟਰੀ ’ਚ ਅੱਗ ਨਾਲ ਤਿੰਨ ਨੌਜਵਾਨ ਮਜ਼ਦੂਰਾਂ ਦੀ ਮੌਤ

ਬਠਿੰਡਾ : ਡੱਬਵਾਲੀ ਰੋਡ ’ਤੇ ਸਥਿਤ ਪਿੰਡ ਗਹਿਰੀ ਬੁੱਟਰ ਨੇੜੇ ਗੱਦਾ ਫੈਕਟਰੀ (ਹੈਰੀਟੇਜ ਇੰਡਸਟਰੀ) ਵਿਚ ਮੰਗਲਵਾਰ ਰਾਤ ਅਚਾਨਕ ਹੋਏ ਧਮਾਕੇ ਕਾਰਨ ਲੱਗੀ ਭਿਆਨਕ ਅੱਗ ’ਚ ਬੁਰੀ ਤਰ੍ਹਾਂ ਝੁਲਸਣ ਕਾਰਨ ਪਿੰਡ ਸ਼ੇਰਗੜ੍ਹ ਦੇ ਤਿੰਨ ਨੌਜਵਾਨ ਮਜ਼ਦੂਰਾਂ ਦੀ ਮੌਤ ਹੋ ਗਈ। ਦਰਜਨ ਦੇ ਕਰੀਬ ਹੋਰਨਾਂ ਮਜ਼ਦੂਰਾਂ ਨੇ ਭੱਜ ਕੇ ਜਾਨ ਬਚਾਈ। ਮਰਨ ਵਾਲਿਆਂ ਵਿਚ ਨਰਿੰਦਰ ਸਿੰਘ (19), ਵਿਜੈ ਕੁਮਾਰ (20) ਅਤੇ ਲਖਵੀਰ ਸਿੰਘ (20) ਹਨ। ਚਸ਼ਮਦੀਦਾਂ ਮੁਤਾਬਕ ਅੱਗ ਨੇ ਸਾਰੀ ਫੈਕਟਰੀ ਨੂੰ ਜਲਦ ਹੀ ਲਪੇਟ ਵਿਚ ਲੈ ਲਿਆ। ਫਾਇਰ ਵਿਭਾਗ ਦੀਆਂ ਦਰਜਨ ਦੇ ਕਰੀਬ ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।ਪੀੜਤ ਪਰਵਾਰਾਂ ਨੂੰ ਢੁਕਵਾਂ ਮੁਆਵਜ਼ਾ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਬੀ ਕੇ ਯੂ ਏਕਤਾ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਸਭਾ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਫੈਕਟਰੀ ਦੇ ਗੇਟ ਮੂਹਰੇ ਟੈਂਟ ਲਗਾ ਕੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

Related Articles

LEAVE A REPLY

Please enter your comment!
Please enter your name here

Latest Articles