ਬਿੱਟੂ ਖਿਲਾਫ ਕਰਨਾਟਕ ’ਚ ਐੱਫ ਆਈ ਆਰ ਦਰਜ

0
106

ਬੇਂਗਲੁਰੂ : ਰਾਹੁਲ ਗਾਂਧੀ ਵੱਲੋਂ ਭਾਰਤ ਵਿਚ ਸਿੱਖਾਂ ਦੀ ਸਥਿਤੀ ਬਾਰੇ ਅਮਰੀਕਾ ਵਿਚ ਦਿੱਤੇ ਬਿਆਨ ’ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਉਨ੍ਹਾ ਵਿਰੁੱਧ ਕੀਤੀ ਗਈ ਟਿੱਪਣੀ ਨੂੰ ਲੈ ਕੇ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੱਕ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਧਾਰਾ 353 (2), 192 ਅਤੇ 196 ਤਹਿਤ ਐੱਫ ਆਈ ਆਰ ਦਰਜ ਕੀਤੀ ਗਈ ਹੈ। ਇਸ ਤੋਂ ਪਹਿਲਾਂ ਬੁੱਧਵਾਰ ਕਾਂਗਰਸ ਪਾਰਟੀ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਸਮੇਤ ਭਾਰਤੀ ਜਨਤਾ ਪਾਰਟੀ ਅਤੇ ਸ਼ਿਵ ਸੈਨਾ ਦੇ ਚਾਰ ਆਗੂਆਂ ਵਿਰੁੱਧ ਦਿੱਲੀ ’ਚ ਪੁਲਸ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਐੱਫ ਆਈ ਆਰ ਦਰਜ ਕਰਨ ਦੀ ਮੰਗ ਕੀਤੀ ਸੀ।

LEAVE A REPLY

Please enter your comment!
Please enter your name here