ਪੰਜਾਬ ਨੂੰ ਇਕ ਹਜ਼ਾਰ ਕਰੋੜ ਦੇ ਹਰਜਾਨੇ ਦੇ ਹੁਕਮ ‘ਤੇ ਰੋਕ

0
162

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੈਸ਼ਨਲ ਗ੍ਰੀਨ ਟਿ੍ਬਿਊਨਲ (ਐੱਨ ਜੀ ਟੀ) ਦੇ ਉਸ ਹੁਕਮ ‘ਤੇ ਰੋਕ ਲਗਾ ਦਿੱਤੀ, ਜਿਸ ਵਿਚ ਪੰਜਾਬ ਨੂੰ ਵਾਤਾਵਰਨ ਹਰਜਾਨੇ ਵਜੋਂ 1,000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕਰਨ ਲਈ ਕਿਹਾ ਗਿਆ ਸੀ | ਸੂਬੇ ‘ਚ ਰਹਿੰਦ-ਖੂੰਹਦ ਅਤੇ ਅਣਸੋਧੇ ਸੀਵਰੇਜ ਦਾ ਪ੍ਰਬੰਧਨ ਕਰਨ ‘ਚ ਅਸਫਲ ਰਹਿਣ ਲਈ ਪੰਜਾਬ ਸਰਕਾਰ ਨੂੰ ਇਹ ਹਰਜਾਨਾ ਲਾਇਆ ਗਿਆ ਸੀ | ਚੀਫ ਜਸਟਿਸ ਡੀ ਵਾਈ ਚੰਦਰਚੂੜ, ਜਸਟਿਸ ਜੇ ਬੀ ਪਾਰਦੀਵਾਲਾ ਅਤੇ ਮਨੋਜ ਮਿਸਰਾ ਦੀ ਬੈਂਚ ਨੇ ਐੱਨ ਜੀ ਟੀ ਦੇ ਹੁਕਮਾਂ ਖਿਲਾਫ ਸੂਬਾ ਸਰਕਾਰ ਵੱਲੋਂ ਦਾਇਰ ਅਪੀਲ ‘ਤੇ ਕੇਂਦਰ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ ਪੀ ਸੀ ਬੀ) ਨੂੰ ਨੋਟਿਸ ਜਾਰੀ ਕੀਤਾ ਹੈ | ਇਸ ਮੌਕੇ ਸੂਬਾ ਸਰਕਾਰ ਵੱਲੋਂ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਪੇਸ਼ ਹੋਏ | ਐੱਨ ਜੀ ਟੀ ਨੇ ਆਪਣੇ 25 ਜੁਲਾਈ ਦੇ ਹੁਕਮ ‘ਚ ਮੁੱਖ ਸਕੱਤਰ ਰਾਹੀਂ ਪੰਜਾਬ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਵਾਤਾਵਰਨ ਹਰਜਾਨੇ ਵਜੋਂ 10,261,908,000 ਰੁਪਏ ਇੱਕ ਮਹੀਨੇ ਦੇ ਅੰਦਰ-ਅੰਦਰ ਜਮ੍ਹਾਂ ਕਰਾਉਣ |

LEAVE A REPLY

Please enter your comment!
Please enter your name here