ਸੁਲਤਾਨਪੁਰ ਲੋਧੀ,
(ਬਲਵਿੰਦਰ ਸਿੰਘ ਧਾਲੀਵਾਲ)
ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਨਾਲ ਸੰਬੰਧਤ ਪਿੰਡ ਸਰੂਪਵਾਲ ’ਚ ਇੱਕ ਕਿਸਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਮਲਕੀਤ ਸਿੰਘ ਪੁੱਤਰ ਅਰਜਨ ਸਿੰਘ ਨਿਵਾਸੀ ਪਿੰਡ ਸਰੂਪਵਾਲ ਆਪਣੇ ਘਰ ਦੇ ਬਾਹਰ ਖੜਾ ਸੀ, ਉਸ ਦੇ ਘਰ ਦੀ ਉਸਾਰੀ ਨੂੰ ਲੈ ਕੇ ਕੰਮ ਚੱਲ ਰਿਹਾ ਸੀ ਤਾਂ ਉਸ ਦੇ ਗੁਆਂਢੀ ਤਰਸੇਮ ਸਿੰਘ ਸੋਨੀ ਪੁੱਤਰ ਮਹਿੰਗਾ ਸਿੰਘ ਨਾਲ ਨਾਲੀ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਮਾਮੂਲੀ ਝਗੜਾ ਹੋ ਗਿਆ, ਜਿਸ ਤੋਂ ਬਾਅਦ ਸਾਬਕਾ ਫੌਜੀ ਤਰਸੇਮ ਸਿੰਘ ਨੇ ਆਪਣੇ ਰਿਵਾਲਵਰ ਨਾਲ ਮਲਕੀਤ ਸਿੰਘ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।
ਇਸ ਦੌਰਾਨ ਮੌਕੇ ’ਤੇ ਹੀ ਮਲਕੀਤ ਸਿੰਘ ਦੀ ਮੌਤ ਹੋ ਗਈ। ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਡੀ ਐੱਸ ਪੀ ਵਿਪਨ ਕੁਮਾਰ ਤੇ ਥਾਣਾ ਕਬੀਰਪੁਰ ਦੀ ਪੁਲਸ ਨੇ 2 ਮੁਲਜ਼ਮਾਂ ਨੂੰ ਗਿ੍ਰਫਤਾਰ ਕਰ ਲਿਆ ਹੈ।