ਸਾਬਕਾ ਕੋਲਾ ਸਕੱਤਰ ਨੂੰ ਤਿੰਨ ਸਾਲ ਕੈਦ ਦੀ ਸਜ਼ਾ

0
329

ਨਵੀਂ ਦਿੱਲੀ : ਵਿਸ਼ੇਸ਼ ਅਦਾਲਤ ਦੇ ਜੱਜ ਅਰੁਣ ਭਾਰਦਵਾਜ ਨੇ ਮਹਾਰਾਸ਼ਟਰ ‘ਚ ਇਕ ਕੋਲਾ ਖਾਣ ਦੀ ਵੰਡ ‘ਚ ਬੇਨਿਯਮੀਆਂ ਨਾਲ ਸੰਬੰਧਤ ਮਾਮਲੇ ‘ਚ ਸਾਬਕਾ ਕੋਲਾ ਸਕੱਤਰ ਐੱਚ ਸੀ ਗੁਪਤਾ ਨੂੰ ਤਿੰਨ ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਕੋਲਾ ਮੰਤਰਾਲੇ ਦੇ ਸਾਬਕਾ ਸੰਯੁਕਤ ਸਕੱਤਰ ਕੇ ਐੱਸ ਕਰੋਫਾ ਨੂੰ ਵੀ ਦੋ ਸਾਲਾਂ ਦੀ ਕੈਦ ਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਲੋਹਾਰਾ ਈਸਟ ਕੋਲਾ ਖਾਣ ਦੀ ਵੰਡ ਨਾਲ ਸੰਬੰਧਤ ਮਾਮਲੇ ‘ਚ ਦੋਹਾਂ ਨੂੰ ਅਪਰਾਧਕ ਸਾਜ਼ਿਸ਼ ਰਚਣ, ਧੋਖਾਧੜੀ ਕਰਨ ਤੇ ਭਿ੍ਸ਼ਟਾਚਾਰ ਦਾ ਦੋਸ਼ੀ ਠਹਿਰਾਇਆ ਸੀ | ਇਸੇ ਦੌਰਾਨ ਅਦਾਲਤ ਨੇ ਦੋਸ਼ੀ ਕੰਪਨੀ ਗਰੇਸ ਇੰਡਸਟਰੀਜ਼ ਲਿਮਟਿਡ ਦੇ ਡਾਇਰੈਕਟਰ ਮੁਕੇਸ਼ ਗੁਪਤਾ ਨੂੰ ਵੀ ਚਾਰ ਸਾਲ ਦੀ ਕੈਦ ਅਤੇ ਦੋ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਉੱਧਰ ਕੰਪਨੀ ਨੂੰ ਵੀ ਵੱਖਰੇ ਤੌਰ ‘ਤੇ ਦੋ ਲੱਖ ਰੁਪਏ ਦਾ ਜੁਰਮਾਨਾ ਭਰਨ ਦਾ ਨਿਰਦੇਸ਼ ਦਿੱਤਾ ਹੈ |

LEAVE A REPLY

Please enter your comment!
Please enter your name here