ਨਵੀਂ ਦਿੱਲੀ : ਕਾਂਗਰਸੀ ਸਾਂਸਦ ਮਨਿੱਕਮ ਟੈਗੋਰ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ 10, 20 ਅਤੇ 50 ਦੇ ਨੋਟਾਂ ਦੀ ਕਮੀ ਵੱਲ ਉਹਨਾ ਦਾ ਧਿਆਨ ਦਿਵਾਇਆ ਹੈ। ਉਨ੍ਹਾ ਕਿਹਾ ਕਿ ਰਿਪੋਰਟਾਂ ਸਾਹਮਣੇ ਆਈਆਂ ਹਨ ਕਿ ਰਿਜ਼ਰਵ ਬੈਂਕ ਆਫ ਇੰਡੀਆ ਨੇ ਛੋਟੇ ਨੋਟਾਂ ਦੀ ਛਪਾਈ ਬੰਦ ਕਰ ਦਿੱਤੀ ਹੈ। ਇਸ ਦੇ ਪਿੱਛੇ ਕਾਰਨ ਨਕਦੀ ਰਹਿਤ ਲੈਣ-ਦੇਣ ਨੂੰ ਉਤਸ਼ਾਹਤ ਕਰਨਾ ਦੱਸਿਆ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਸਰਕਾਰ ਲਈ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਤ ਕਰਨਾ ਸਮਝ ’ਚ ਆਉਂਦਾ ਹੈ, ਪਰ ਛੋਟੇ ਨੋਟਾਂ ’ਤੇ ਪਾਬੰਦੀ ਲਗਾਉਣਾ ਬਿਲਕੁਲ ਸਹੀ ਨਹੀਂ। ਡਿਜੀਟਲ ਲੈਣ-ਦੇਣ ਨਾ ਕਰਨ ਵਾਲੇ ਜਾਂ ਪੇਂਡੂ ਲੋਕਾਂ ਨੂੰ ਇਸ ਕਾਰਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾ ਵਿੱਤ ਮੰਤਰੀ ਤੋਂ ਮੰਗ ਕੀਤੀ ਕਿ ਉਹ ਛੋਟੇ ਨੋਟਾਂ ਦੀ ਛਪਾਈ ਮੁੜ ਸ਼ੁਰੂ ਕਰਨ ਲਈ ਨਿਰਦੇਸ਼ ਦੇਣ।


