ਅੱਜ ਹਿਲਜੁਲ ਹੋਊ

0
115

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜ ਕੈਬਨਿਟ ਮੰਤਰੀਆਂ ਦੀ ਛਾਂਟੀ ਕਰਨ ਦਾ ਫੈਸਲਾ ਕੀਤਾ ਹੈ, ਜਦੋਂ ਕਿ ਕੈਬਨਿਟ ਵਿਚ ਪੰਜ ਤੋਂ ਛੇ ਨਵੇਂ ਮੰਤਰੀ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਦੇ ਨਵੇਂ ਮੰਤਰੀਆਂ ਨੂੰ ਸੋਮਵਾਰ ਸ਼ਾਮ ਰਾਜ ਭਵਨ ਵਿਚ ਸਹੁੰ ਚੁਕਾਈ ਜਾਵੇਗੀ।
ਸੂਤਰਾਂ ਅਨੁਸਾਰ ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ, ਬਲਕਾਰ ਸਿੰਘ ਤੇ ਅਨਮੋਲ ਗਗਨ ਮਾਨ ਤੋਂ ਇਲਾਵਾ ਸਰਹੱਦੀ ਖਿੱਤੇ ਦੇ ਇੱਕ ਹੋਰ ਮੰਤਰੀ ਦੀ ਕੈਬਨਿਟ ’ਚੋਂ ਛਾਂਟੀ ਹੋ ਸਕਦੀ ਹੈ। ਦੂਜੇ ਪਾਸੇ ਬਰਿੰਦਰ ਕੁਮਾਰ ਗੋਇਲ, ਡਾ. ਰਵੀਜੋਤ, ਤਰਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆਂ ਤੋਂ ਇਲਾਵਾ ਇੱਕ ਹੋਰ ਨੌਜਵਾਨ ਚਿਹਰੇ ਨੂੰ ਕੈਬਨਿਟ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ। ਸਰਕਾਰ ਨੇ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਉਣ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਸਮਾਂ ਪਹਿਲਾਂ ਹੀ ਮੰਗ ਲਿਆ ਹੈ। ਕਈ ਸੀਨੀਅਰ ਮੰਤਰੀਆਂ ਤੇ ਕੁਝ ਵਿਧਾਇਕਾਂ ਨੂੰ ਐਤਵਾਰ ਬਾਅਦ ਦੁਪਹਿਰ ਦਿੱਲੀ ਸੱਦਿਆ ਗਿਆ ਸੀ ਤੇ ਸ਼ਾਮ ਨੂੰ ਉਨ੍ਹਾਂ ਦੀ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਹੋਣ ਦੀ ਆਸ ਸੀ। ਸੂਤਰਾਂ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੇ ਕੇਜਰੀਵਾਲ ਵੱਲੋਂ ਜ਼ਮਾਨਤ ’ਤੇ ਜੇਲ੍ਹ ਵਿੱਚੋਂ ਬਾਹਰ ਆ ਕੇ ਇਕੱਠੀ ਕੀਤੀ ਜਾਣਕਾਰੀ ਤੋਂ ਬਾਅਦ ਹੋਣ ਵਾਲੇ ਵੱਡੇ ਰੱਦੋਬਦਲ ਵਿਚ ਕੁਝ ਮੰਤਰੀਆਂ ਦੇ ਵਿਭਾਗ ਵੀ ਬਦਲੇ ਜਾ ਸਕਦੇ ਹਨ।
ਮਾਨ ਸਰਕਾਰ ਦੇ 30 ਮਹੀਨਿਆਂ ਵਿਚ ਚੌਥੀ ਵਾਰ ਮੰਤਰੀ ਮੰਡਲ ਵਿਚ ਤਬਦੀਲੀ ਹੋਣ ਜਾ ਰਹੀ ਹੈ। ਇਸ ਵੇਲੇ ਮਾਨ ਸਮੇਤ 16 ਮੰਤਰੀ ਹਨ ਅਤੇ 18 ਬਣਾਏ ਜਾ ਸਕਦੇ ਹਨ।

LEAVE A REPLY

Please enter your comment!
Please enter your name here