ਖਡੂਰ ਸਹਿਬ : ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਬੰਤ ਸਿੰਘ ਬਰਾੜ, ਕੌਮੀ ਕੌਂਸਲ ਮੈਂਬਰ ਨਰਿੰਦਰ ਕੌਰ ਸੋਹਲ, ਸੂਬਾ ਸਕੱਤਰੇਤ ਮੈਂਬਰ ਦੇਵੀ ਕਮਾਰੀ, ਜ਼ਿਲ੍ਹਾ ਸਕੱਤਰ ਦਵਿੰਦਰ ਕੁਮਾਰ ਸੋਹਲ ਤੇ ਮਹਿੰਦਰ ਸਿੰਘ ਬਜ਼ੁਰਗ ਕਮਿਊਨਿਸਟ ਆਗੂ ਕਾਮਰੇਡ ਸਵਰਨ ਸਿੰਘ ਨਾਗੋਕੇ, ਜੋ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਹਨ, ਹੁਣ ਉਹਨਾ ਦੀ ਸਿਹਤ ’ਚ ਕਾਫੀ ਸੁਧਾਰ ਹੋ ਰਿਹਾ ਹੈ। ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਮੌਕੇ 22 ਸਤੰਬਰ ਨੂੰ ਖਡੂਰ ਸਹਿਬ ਵਿਖੇ ਕੀਤੀ ਗਈ ਕਾਨਫਰੰਸ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਆਗੂਆਂ ਨੇ ਪਿੰਡ ਨਾਗੋਕੇ ਵਿਖੇ ਜਾ ਕੇ ਕਾਮਰੇਡ ਨਾਗੋਕੇ ਦਾ ਹਾਲਚਾਲ ਜਾਣਿਆ ਤੇ ਉਹਨਾ ਦੀ ਤੰਦਰੁਸਤੀ ਲਈ ਕਾਮਨਾ ਕੀਤੀ। ਬਰਾੜ ਨੇ ਕਿਹਾ ਕਿ ਕਾਮਰੇਡ ਨਾਗੋਕੇ ਬਹੁਤ ਜਝਾਰੂ ਸਾਥੀ ਹਨ। ਇਹਨਾ ਭਰ ਜਵਾਨੀ ਖੇਤ ਮਜ਼ਦੂਰਾਂ ਤੇ ਦੱਬੇ-ਕੁਚਲੇ ਲੋਕਾਂ ਦੀ ਬੰਦਖਲਾਸੀ ਲਈ ਲਾਈ ਤੇ ਅਨੇਕਾਂ ਘੋਲ ਲੜੇ। ਕਈ ਵਾਰ ਸੰਘਰਸ਼ਾਂ ’ਚ ਜੇਲ੍ਹ ਯਾਤਰਾ ਵੀ ਕੀਤੀ। ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਤੇ ਭਾਰਤੀਅ ਖੇਤ ਮਜ਼ਦੂਰ ਯੂਨੀਅਨ ਦੇ ਕੇਂਦਰੀ ਕਮੇਟੀ ਮੈਂਬਰ ਵੀ ਰਹੇ। ਉਹ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਕੌਂਸਲ ਮੈਂਬਰ ਵੀ ਲੰਮੇ ਸਮੇਂ ਤੱਕ ਰਹੇ ਹਨ।