30.5 C
Jalandhar
Monday, September 26, 2022
spot_img

ਪਿੰਦਰੀ ਗੈਂਗ ਦੇ 10 ਖ਼ਤਰਨਾਕ ਗੈਂਗਸਟਰ ਕਾਬੂ

ਰੂਪਨਗਰ/ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਪੁਲਸ ਵੱਲੋਂ ਗੈਂਗਸਟਰਾਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਜਾਰੀ ਰੱਖਦਿਆਂ ਰੂਪਨਗਰ ਪੁਲਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਤ ਪਿੰਦਰੀ ਗੈਂਗ ਦੇ 10 ਖ਼ਤਰਨਾਕ ਗੈਂਗਸਟਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ ਉਹਨਾਂ ਕੋਲੋਂ ਸੱਤ ਗੈਰ-ਕਾਨੂੰਨੀ ਹਥਿਆਰ ਅਤੇ 51 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ |
ਡਿਪਟੀ ਇੰਸਪੈਕਟਰ ਜਨਰਲ (ਡੀ ਆਈ ਜੀ) ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਜਿਨ੍ਹਾਂ ਨਾਲ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐੱਸ ਐੱਸ ਪੀ) ਸੰਦੀਪ ਗਰਗ ਵੀ ਮੌਜੂਦ ਸਨ, ਨੇ ਦੱਸਿਆ ਕਿ ਪੁਲਸ ਟੀਮ ਨੇ ਗੈਂਗ ਦੇ ਸਰਗਨੇ ਪਰਮਿੰਦਰ ਸਿੰਘ ਉਰਫ ਪਿੰਦਰੀ, ਜੋ ਨੰਗਲ-ਰੂਪਨਗਰ-ਨੂਰਪੁਰ ਬੇਦੀ ਪੱਟੀ ਵਿੱਚ ਬਿਸ਼ਨੋਈ ਗੈਂਗ ਦੀ ਕਾਰਵਾਈ ਨੂੰ ਸੰਭਾਲ ਰਿਹਾ ਸੀ, ਦਾ ਪਤਾ ਲਗਾਉਣ ਲਈ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕੀਤੀ | ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਖਤਰਨਾਕ ਗੈਂਗਸਟਰ ਦੇ ਖਿਲਾਫ਼ ਪਹਿਲਾਂ ਹੀ ਰੂਪਨਗਰ, ਹਰਿਆਣਾ, ਜਲੰਧਰ ਅਤੇ ਪਟਿਆਲਾ ਦੇ ਪੁਲਸ ਸਟੇਸ਼ਨਾਂ ਵਿੱਚ 22 ਐੱਫ ਆਈ ਆਈਜ਼ (ਜਿਸ ਵਿੱਚ ਕਤਲ ਦੀ ਕੋਸ਼ਿਸ਼ ਸੰਬੰਧੀ ਮਾਮਲਾ ਵੀ ਸ਼ਾਮਲ ਹੈ) ਦਰਜ ਹਨ |
ਡਿਪਟੀ ਇੰਸਪੈਕਟਰ ਜਨਰਲ ਆਫ ਪੁਲਸ ਨੇ ਦੱਸਿਆ ਕਿ ਪਰਮਿੰਦਰ ਸਿੰਘ ਲਾਰੈਂਸ ਬਿਸ਼ਨੋਈ ਗੈਂਗ ਦਾ ਸਰਗਰਮ ਮੈਂਬਰ ਹੈ, ਜੋ ਗਿ੍ਫ਼ਤਾਰੀ ਤੋਂ ਬਚਣ ਲਈ ਹਿਮਾਚਲ ਪ੍ਰਦੇਸ਼ ਵਿੱਚ ਲੁਕਿਆ ਹੋਇਆ ਸੀ ਅਤੇ ਉਥੋਂ ਵੱਖ-ਵੱਖ ਕਾਰਵਾਈਆਂ ਨੂੰ ਅੰਜ਼ਾਮ ਦੇ ਰਿਹਾ ਸੀ | ਪਰਮਿੰਦਰ ਸਿੰਘ ਹੋਰਨਾਂ ਅਪਰਾਧਾਂ ਤੋਂ ਇਲਾਵਾ ਇਸ ਖੇਤਰ ਵਿੱਚ ਨਸ਼ਾ ਤਸਕਰੀ ‘ਚ ਵੀ ਸ਼ਾਮਲ ਹੈ | ਉਨ੍ਹਾ ਕਿਹਾ ਕਿ ਇਸ ਕੇਸ ਵਿੱਚ ਹੋਰ ਪੜਤਾਲ ਜਾਰੀ ਹੈ | ਐੱਸ ਐੱਸ ਪੀ ਸੰਦੀਪ ਗਰਗ ਨੇ ਦੱਸਿਆ ਕਿ ਪਰਮਿੰਦਰ ਤੋਂ ਇਲਾਵਾ ਪੁਲਸ ਵਲੋਂ ਹੋਰਨਾਂ ਗੈਂਗਸਟਰਾਂ ਜਿਸ ਵਿੱਚ ਬਲਜਿੰਦਰ ਸਿੰਘ ਉਰਫ਼ ਬਿੱਲਾ, ਗੁਰਦੀਪ ਸਿੰਘ ਉਰਫ਼ ਗੋਗੀ, ਜਸਪ੍ਰੀਤ ਸਿੰਘ ਉਰਫ਼ ਮੱਕੜ, ਗੁਰਪ੍ਰੀਤ ਸਿੰਘ ਉਰਫ਼ ਭੋਲੂ, ਇਕਬਾਲ ਮੁਹੰਮਦ, ਸੁਰਿੰਦਰ ਸਿੰਘ ਉਰਫ਼ ਛਿੰਦਾ, ਦਾਰਾ ਸਿੰਘ ਉਰਫ਼ ਦਾਰਾ, ਸੁਖਵਿੰਦਰ ਸਿੰਘ ਉਰਫ਼ ਕਾਲਾ ਅਤੇ ਰੋਬਿਨ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾ ਕਿਹਾ ਕਿ ਸੱਤ ਗੈਰ ਕਾਨੂੰਨੀ ਹਥਿਆਰ ਜਿਸ ਵਿੱਚ .32 ਬੋਰ ਦੇ ਦੋ ਦੇਸੀ ਪਿਸਤੌਲ, .30 ਬੋਰ ਦੇ ਦੋ ਦੇਸੀ ਪਿਸਤੌਲ, .315 ਬੋਰ ਦੇ ਦੋ ਦੇਸੀ ਪਿਸਤੌਲ ਅਤੇ .12 ਬੋਰ ਦੇ ਇਕ ਦੇਸੀ ਪਿਸਤੌਲ ਅਤੇ 51 ਜ਼ਿੰਦਾ ਕਾਰਤੂਸ ਅਤੇ ਇਕ ਮੈਗਜ਼ੀਨ ਬਰਾਮਦ ਕੀਤੇ ਗਏ ਹਨ | ਸ੍ਰੀ ਗਰਗ ਨੇ ਕਿਹਾ ਕਿ ਇਹ ਸਾਰੇ ਖਤਰਨਾਕ ਅਪਰਾਧੀ ਹਨ | ਖਤਰਨਾਕ ਅਪਰਾਧੀ ਪਿੰਦਰੀ ਖਿਲਾਫ਼ 22 ਐੱਫ ਆਈ ਆਰ, ਬਲਜਿੰਦਰ ਦੇ ਖਿਲਾਫ਼ ਦੋ, ਗੁਰਪ੍ਰੀਤ, ਜਸਪ੍ਰੀਤ ਅਤੇ ਗੁਰਦੀਪ ਦੇ ਖਿਲਾਫ਼ ਇਕ-ਇਕ, ਇਕਬਾਲ ਮੁਹੰਮਦ ਦੇ ਖਿਲਾਫ਼ ਸੱਤ, ਸੁਰਿੰਦਰ ਦੇ ਖਿਲਾਫ਼ ਚਾਰ ਅਤੇ ਦਾਰਾ ਦੇ ਖਿਲਾਫ਼ 24 ਐੱਫ ਆਈ ਆਰ ਦਰਜ ਹਨ |

Related Articles

LEAVE A REPLY

Please enter your comment!
Please enter your name here

Latest Articles