30.5 C
Jalandhar
Monday, September 26, 2022
spot_img

ਰਾਘਵ ਚੱਢਾ ਵੱਲੋਂ ਵਿਦੇਸ਼ ਮੰਤਰੀ ਨੂੰ ਮਨਦੀਪ ਕੌਰ ਦੀ ਮਿ੍ਤਕ ਦੇਹ ਭਾਰਤ ਲਿਆਉਣ ਦੀ ਅਪੀਲ

ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੋਮਵਾਰ ਵਿਦੇਸ਼ ਮੰਤਰੀ ਐੱਸ ਜੈਸੰਕਰ ਨਾਲ ਉਨ੍ਹਾ ਦੇ ਦਫਤਰ ਵਿੱਚ ਮੁਲਾਕਾਤ ਕੀਤੀ ਅਤੇ ਨਿਊ ਯਾਰਕ ਵਿੱਚ ਇੱਕ 30 ਸਾਲਾ ਭਾਰਤੀ ਮੂਲ ਦੀ ਔਰਤ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿੱਚ ਤੁਰੰਤ ਦਖਲ ਦੇਣ, ਪੀੜਤਾਂ ਅਤੇ ਦੁਖੀ ਪਰਵਾਰ ਨੂੰ ਇਨਸਾਫ ਦਿਵਾਉਣ ਦੀ ਮੰਗ ਕੀਤੀ | ਉਨ੍ਹਾ ਕੇਂਦਰੀ ਮੰਤਰੀ ਨੂੰ ਵੀ ਮਨਦੀਪ ਕੌਰ ਦੀ ਮਿ੍ਤਕ ਦੇਹ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਉਣ ਦੀ ਵੀ ਅਪੀਲ ਕੀਤੀ | ਆਪਣੇ ਪਤੀ ਰਣਜੋਧਬੀਰ ਸਿੰਘ ਸੰਧੂ ਦੁਆਰਾ ਘਰੇਲੂ ਸ਼ੋਸ਼ਣ ਦਾ ਸ਼ਿਕਾਰ ਹੋਈ ਮਨਦੀਪ ਕੌਰ ਨੇ 3 ਅਗਸਤ ਨੂੰ ਨਿਊ ਯਾਰਕ, ਅਮਰੀਕਾ ਵਿੱਚ ਖੁਦਕੁਸ਼ੀ ਕਰ ਲਈ ਸੀ | ਖ਼ੁਦਕੁਸ਼ੀ ਤੋਂ ਪਹਿਲਾਂ ਉਸ ਦੁਆਰਾ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਿੱਚ ਉਸ ਨਾਲ ਸਾਲਾਂ ਤੋਂ ਆਪਣੇ ਨਾਲ ਹੋ ਰਹੇ ਸਰੀਰਕ ਅਤੇ ਮਾਨਸਕ ਤਸ਼ੱਦਦ ਬਾਰੇ ਦੱਸਿਆ ਸੀ |
ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਮਨਦੀਪ ਕੌਰ, ਜੋ ਕਿ ਆਪਣੇ ਪਿੱਛੇ ਇੱਕ ਦੁਖੀ ਪਰਵਾਰ ਅਤੇ ਦੋ ਬੱਚੇ ਛੱਡ ਗਈ ਹੈ, ਦੀ ਦੁਖਦਾਈ ਮੌਤ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ |
ਚੱਢਾ ਨੇ ਕੇਂਦਰੀ ਮੰਤਰੀ ਨੂੰ ਸੌਂਪੇ ਆਪਣੇ ਮੰਗ ਪੱਤਰ ਵਿੱਚ ਕਿਹਾ—ਅਸੀਂ ਉਹਨਾਂ ਨੂੰ ਵਾਪਸ ਨਹੀਂ ਲਿਆ ਸਕਦੇ, ਪਰ ਮੈਂ ਵਿਦੇਸ਼ ਮੰਤਰਾਲੇ ਨੂੰ ਇਹ ਯਕੀਨੀ ਬਣਾਉਣ ਲਈ ਬੇਨਤੀ ਕਰਦਾ ਹਾਂ ਕਿ ਦੋਸ਼ੀਆਂ ਨੂੰ ਇਨਸਾਫ਼ ਦੇ ਦਾਇਰੇ ਵਿੱਚ ਲਿਆਂਦਾ ਜਾਵੇ ਅਤੇ ਉਹਨਾਂ ਦੀ ਮਿ੍ਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਬਾਰੇ ਉਸ ਦੇ ਪਰਵਾਰ ਦੀਆਂ ਮੰਗਾਂ ਨੂੰ ਵੀ ਤੁਰੰਤ ਪੂਰਾ ਕੀਤਾ ਜਾਵੇ?
ਇਸ ਘਟਨਾ ‘ਤੇ ਅਫਸੋਸ ਜ਼ਾਹਰ ਕਰਦਿਆਂ ਚੱਢਾ ਨੇ ਕਿਹਾ ਕਿ ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਮਨਦੀਪ ਕੌਰ ਨੇ ਆਪਣੇ ਅਪਮਾਨਜਨਕ ਵਿਆਹ ਤੋਂ ਬਚਣ ਲਈ ਕਈ ਅਸਫ਼ਲ ਕੋਸ਼ਿਸ਼ਾਂ ਕੀਤੀਆਂ ਅਤੇ ਇਹ ਸੋਚ ਕੇ ਦਿਲ ਕੰਬ ਜਾਂਦਾ ਹੈ ਕਿ ਅਜਿਹੀਆਂ ਕਿੰਨੀਆਂ ਹੀ ਹੋਰ ਭਾਰਤੀ ਮਹਿਲਾਵਾਂ ਵਿਦੇਸ਼ਾਂ ‘ਚ ਘਰੇਲੂ ਸ਼ੋਸ਼ਣ ਦਾ ਸ਼ਿਕਾਰ ਹਨ | ਉਨ੍ਹਾ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਅਤੇ ਵਿਦੇਸ਼ਾਂ ਵਿੱਚ ਰਹਿ ਰਹੀਆਂ ਭਾਰਤੀ ਔਰਤਾਂ ਨੂੰ ਅਜਿਹੇ ਸ਼ੋਸ਼ਣ ਅਤੇ ਹਿੰਸਕ ਸਥਿਤੀਆਂ ਤੋਂ ਨਿਕਲਣ ਲਈ ਰਸਤਾ ਅਤੇ ਸਾਧਨ ਮੁਹੱਈਆ ਕਰਵਾਏ ਜਾਣ |

Related Articles

LEAVE A REPLY

Please enter your comment!
Please enter your name here

Latest Articles