ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀਰਵਾਰ 92 ਸਾਲਾਂ ਦੇ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਸਣੇ ਵੱਖ-ਵੱਖ ਆਗੂਆਂ ਨੇ ਉਨ੍ਹਾ ਨੂੰ ਵਧਾਈ ਦਿੰਦਿਆਂ ਲੰਮੀ ਉਮਰ ਦੀ ਕਾਮਨਾ ਕੀਤੀ ਹੈ। ਡਾ. ਮਨਮੋਹਨ ਸਿੰਘ 2004 ਤੋਂ 2014 ਤੱਕ ਯੂ ਪੀ ਏ ਸਰਕਾਰ ਵਿਚ ਪ੍ਰਧਾਨ ਮੰਤਰੀ ਰਹੇ।
ਸੁਪਰੀਮ ਕੋਰਟ ਰਾਜੋਆਣਾ ਦੀ ਪਟੀਸ਼ਨ ਸੁਣਨ ਲਈ ਰਾਜ਼ੀ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਗਏ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ-ਏ-ਮੌਤ ਨੂੰ ਘਟਾ ਕੇ ਉਮਰ ਕੈਦ ਕਰਨ ਦੀ ਪਟੀਸ਼ਨ ਉਤੇ ਮੁੜ ਗੌਰ ਕਰਨ ਲਈ ਹਾਮੀ ਭਰੀ ਹੈ। ਇਸ ਤੋਂ ਕਰੀਬ 16 ਮਹੀਨੇ ਪਹਿਲਾਂ ਉਸ ਨੇ ਅਜਿਹੀ ਇਕ ਪਟੀਸ਼ਨ ਖਾਰਜ ਕਰ ਦਿੱਤੀ ਸੀ। ਸੁਪਰੀਮ ਕੋਰਟ ਦੇ ਜਸਟਿਸ ਬੀ ਆਰ ਗਵਈ ਦੀ ਅਗਵਾਈ ਵਾਲੀ ਬੈਂਚ ਨੇ ਰਾਜੋਆਣਾ ਵੱਲੋਂ ਇਸ ਸੰਬੰਧੀ ਦਾਇਰ ਪਟੀਸ਼ਨ ਉਤੇ ਨੋਟਿਸ ਜਾਰੀ ਕਰ ਕੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ।
ਭਾਰਤ ਨੂੰ ਸਲਾਮਤੀ ਕੌਂਸਲ ਦਾ ਮੈਂਬਰ ਬਣਾਉਣਾ ਵਕਤ ਦਾ ਤਕਾਜ਼ਾ : ਮੈਕਰੌਂ
ਨਿਊੁ ਯਾਰਕ : ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਨੇ ਸੰਯੁਕਤ ਰਾਸ਼ਟਰ ਦੀ ਆਮ ਸਭਾ ਨੂੰ ਸੰਬੋਧਨ ਕਰਦਿਆਂ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਵਿਚ ਭਾਰਤ ਦੀ ਪੱਕੀ ਮੈਂਬਰੀ ਦੀ ਹਮਾਇਤ ਕੀਤੀ ਹੈ। ਸਲਾਮਤੀ ਕੌਂਸਲ ਦੇ ਪੱਕੇ ਮੈਂਬਰ ਫਰਾਂਸ ਦੇ ਰਾਸ਼ਟਰਪਤੀ ਨੇ ਕਿਹਾਇਸ ਸਮੇਂ ਸਾਡੀ ਸਲਾਮਤੀ ਕੌਂਸਲ ਰੁਕੀ ਹੋਈ ਹੈ। ਸਾਨੂੰ ਇਸ ਨੂੰ ਵਧੇਰੇ ਨੁਮਾਇੰਦਗੀ ਵਾਲੀ ਬਣਾਉਣ ਦੀ ਲੋੜ ਹੈ।