ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਗੁਜਰਾਤ ਸਰਕਾਰ ਦੀ ਉਹ ਪਟੀਸ਼ਨ ਰੱਦ ਕਰ ਦਿੱਤੀ, ਜਿਸ ਵਿਚ ਬਿਲਕਿਸ ਬਾਨੋ ਨਾਲ ਬਲਾਤਕਾਰ ਤੇ ਉਸ ਦੇ ਪਰਵਾਰ ਦੇ 7 ਜੀਆਂ ਦੇ ਕਤਲ ਦੇ 11 ਦੋਸ਼ੀਆਂ ਨੂੰ ਸਜ਼ਾ ਪੂਰੀ ਕਰਨ ਤੋਂ ਪਹਿਲਾਂ ਛੱਡਣ ਦੇ ਫੈਸਲੇ ਨੂੰ ਰੱਦ ਕਰਦਿਆਂ ਸੂਬਾ ਸਰਕਾਰ ਖਿਲਾਫ ਕੀਤੀਆਂ ਗਈਆਂ ਟਿੱਪਣੀਆਂ ’ਤੇ ਨਜ਼ਰਸਾਨੀ ਕਰਨ ਦੀ ਮੰਗ ਕੀਤੀ ਗਈ ਸੀ। ਜਸਟਿਸ ਬੀ ਵੀ ਨਾਗਰਤਨਾ ਤੇ ਜਸਟਿਸ ਉੱਜਲ ਭੂਈਆਂ ਨੇ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਪਟੀਸ਼ਨ ’ਤੇ ਵਿਚਾਰ ਕਰਨ ਦੀ ਲੋੜ ਮਹਿਸੂਸ ਨਹੀਂ ਕਰਦੇ। ਸੁਪਰੀਮ ਕੋਰਟ ਨੇ 8 ਜਨਵਰੀ ਦੇ ਫੈਸਲੇ ਵਿਚ ਕਿਹਾ ਸੀ ਕਿ ਸੂਬਾ ਸਰਕਾਰ ਨੇ ਆਪਣੇ ਅਖਤਿਆਰਾਂ ਦੀ ਦੁਰਵਰਤੋਂ ਕੀਤੀ ਹੈ।