ਬਿੱਲ ਵਿਰੁੱਧ ਬਿਜਲੀ ਕਾਮਿਆਂ ‘ਚ ਸਖਤ ਰੋਸ

0
315

ਪਟਿਆਲਾ : ਕੇਂਦਰੀ ਟਰੇਡ ਯੂਨੀਅਨਾਂ, ਐਸੋਸੀਏਸ਼ਨਾਂ ਅਤੇ ਨੈਸ਼ਨਲ ਕੁਆਰਡੀਨੇਸ਼ਨ ਕਮੇਟੀ ਆਫ ਇਲੈਕਟ੍ਰੀਸਿਟੀ ਇੰਪਲਾਈਜ਼ ਅਤੇ ਇੰਜੀਨੀਅਰ ਦੇ ਸੱਦੇ ‘ਤੇ ਪੀ ਐੱਸ ਈ ਬੀ ਇੰਪਲਾਈਜ਼ ਅਤੇ ਇੰਜੀਨੀਅਰਜ਼ ਦੇ ਸੱਦੇ ‘ਤੇ ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਫੈਸਲੇ ਅਨੁਸਾਰ ਬਿਜਲੀ ਕਾਮਿਆਂ ਨੇ ਪੰਜਾਬ ਦੇ ਸਮੁੱਚੇ ਬਿਜਲੀ ਦਫਤਰਾਂ ਅੱਗੇ ਰੋਹ ਭਰਪੂਰ ਰੋਸ ਰੈਲੀਆਂ ਕਰਕੇ ਬਿਜਲੀ ਸੋਧ ਬਿੱਲ 2020 ਦੀਆਂ ਕਾਪੀਆਂ ਸਾੜੀਆਂ | ਇਹ ਰੋਸ ਰੈਲੀਆਂ ਕਰਕੇ ਕੇਂਦਰ ਸਰਕਾਰ ਵਿਰੁੱਧ ਪਾਰਲੀਮੈਂਟ ਵਿੱਚ ਬਿਜਲੀ ਸੋਧ ਬਿਲ ਪੇਸ਼ ਕਰਕੇ ਜਲਦੀ ਵਿੱਚ ਬਿਨਾਂ ਸੂਬਾ ਸਰਕਾਰਾਂ ਅਤੇ ਸਟੇਟ ਹੋਲਡਰ ਨੂੰ ਬਿਨਾਂ ਸੁਣਿਆ ਪਾਸ ਕਰਨ ਵਿਰੁੱਧ ਸਖਤ ਰੋਸ ਜ਼ਾਹਰ ਕਰਦਿਆਂ ਵਾਪਸ ਲੈਣ ਦੀ ਮੰਗ ਕੀਤੀ | ਇਨ੍ਹਾਂ ਰੋਸ ਰੈਲੀਆਂ ਨੂੰ ਵੱਖ-ਵੱਖ ਥਾਵਾਂ ‘ਤੇ ਸੰਬੋਧਨ ਕਰਦਿਆਂ ਜਾਇੰਟ ਫੋਰਮ ਦੇ ਸੁਬਾਈ ਆਗੂਆਂ ਕਰਮ ਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਬਲਦੇਵ ਸਿੰਘ ਮੰਡਾਲੀ, ਹਰਪਾਲ ਸਿੰਘ, ਕੌਰ ਸਿੰਘ ਸੋਹੀ, ਰਵੇਲ ਸਿੰਘ ਸਹਾਏਪੁਰ, ਜਗਜੀਤ ਸਿੰਘ ਕੋਟਲੀ, ਅਵਤਾਰ ਸਿੰਘ ਕੈਂਥ, ਬਲਵਿੰਦਰ ਸਿੰਘ ਸੰਧੂ, ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ ਚਾਹਲ, ਸਿਕੰਦਰ ਨਾਥ, ਸੁਖਵਿੰਦਰ ਸਿੰਘ ਦੁੰਮਨਾ, ਕਰਮਜੀਤ ਸਿੰਘ, ਪ੍ਰੀਤਮ ਸਿੰਘ ਪਿੰਡੀ, ਹਰਜੀਤ ਸਿੰਘ, ਨਛੱਤਰ ਸਿੰਘ ਰਣੀਆ, ਕਰਮ ਚੰਦ ਖੰਨਾ, ਗੁਰਕਮਲ ਸਿੰਘ, ਬਿ੍ਜ ਲਾਲ, ਹਰਮੇਸ਼ ਧੀਮਾਨ, ਇੰਦਰਜੀਤ ਸਿੰਘ, ਜਗਜੀਤ ਸਿੰਘ ਕੰਡਾ, ਮਨਜੀਤ ਕੁਮਾਰ, ਜਗਦੀਪ ਸਿੰਘ ਸਹਿਗਲ, ਰਾਮ ਲੁਭਾਇਆ ਅਤੇ ਗੁਰਦਿੱਤ ਸਿੰਘ ਸਿੱਧੂ ਨੇ ਕੇਂਦਰ ਸਰਕਾਰ ਦੀਆਂ ਮਜ਼ਦੂਰ, ਕਿਸਾਨ, ਮੁਲਾਜ਼ਮ ਅਤੇ ਲੋਕ ਵਿਰੋਧੀ ਨੀਤੀਆਂ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਬਿਜਲੀ ਬੋਰਡਾਂ ਤੇ ਕਾਰਪੋਰੇਸ਼ਨਾਂ ਨੂੰ ਖਤਮ ਕਰਕੇ ਬਿਜਲੀ ਵੰਡ, ਉਤਪਾਦਨ ਤੇ ਜਨਰੇਸ਼ਨ ਦਾ ਕੰਮ ਨਿੱਜੀ ਅਦਾਰਿਆਂ ਤੇ ਕਾਰਪੋਰੇਟਾਂ ਦੇ ਹਵਾਲੇ ਕਰਕੇ ਨਿੱਜੀਕਰਨ ਕਰ ਰਹੀ ਹੈ, ਜਿਸ ਨਾਲ ਬਿਜਲੀ ਮਹਿੰਗੀ ਹੋਵੇਗੀ, ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋਵੇਗੀ ਅਤੇ ਸਬਸਿਡੀਆਂ ਬੰਦ ਹੋਣਗੀਆਂ | ਇੰਡਸਟਰੀਆਂ ‘ਤੇ ਮਾੜਾ ਅਸਰ ਪਵੇਗਾ ਤੇ ਬੇਰੁਜ਼ਗਾਰੀ ਵਧੇਗੀ | ਨਿੱਜੀ ਅਦਾਰੇ ਬਿਜਲੀ ਸਪਲਾਈ ਦੇ ਮਨਮਰਜ਼ੀ ਦੇ ਰੇਟ ਤਹਿ ਕਰਕੇ ਖਪਤਕਾਰਾਂ ਦੀ ਅੰਨੀ ਲੁੱਟ ਕਰਨਗੇ | ਬਿਜਲੀ ਸਾਂਝੀ ਸੂਚੀ ਦਾ ਮੁੱਦਾ ਹੈ | ਸੂਬਾ ਸਰਕਾਰਾਂ ਦੀ ਸਹਿਮਤੀ ਵੀ ਅਤੀ ਜ਼ਰੂਰੀ ਹੈ | ਇਸ ਕਾਨੂੰਨ ਨਾਲ ਸੁਬਾਈ ਬਿਜਲੀ ਰੈਗੂਲੇਟਰਾਂ ਦੇ ਵੀ ਹੱਥ ਬੰਨੇ ਜਾਣਗੇ | ਜੇਕਰ ਸੂਬੇ ਦਾ ਰੈਗੂਲੇਟਰ ਪ੍ਰਾਈਵੇਟ ਕੰਪਨੀਆਂ ਨੂੰ ਲਾਇਸੈਂਸ ਦੇਣ ਤੋਂ ਇਨਕਾਰ ਕਰੇਗਾ ਤਾਂ ਕੇਂਦਰੀ ਰੈਗੂਲੇਟਰੀ ਕਮਿਸ਼ਨ ਇਨ੍ਹਾਂ ਕੰਪਨੀਆਂ ਨੂੰ ਲਾਇਸੈਂਸ ਦੇ ਸਕੇਗਾ |
ਆਗੂਆਂ ਮੰਗ ਕੀਤੀ ਕਿ ਬਿਜਲੀ ਸੋਧ ਬਿੱਲ 2020 ਵਾਪਸ ਲਿਆ ਜਾਵੇ | ਸੂਬਾ ਸਰਕਾਰਾਂ ਅਤੇ ਅਦਾਰੇ ਨਾਲ ਸੰਬੰਧਤ ਸਟੇਟ ਹੋਲਡਰਜ਼ ਨੂੰ ਸੁਣਿਆ ਜਾਵੇਗਾ | ਬਿਜਲੀ ਬਿੱਲ ਵਾਪਸ ਕਰਕੇ ਵਿਚਾਰ ਕਰਨ ਲਈ ਸੰਸਦ ਦੀ ਸਾਂਝੀ ਕਮੇਟੀ ਹਵਾਲੇ ਕੀਤਾ ਜਾਵੇ | ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਬਿਜਲੀ ਕਾਮੇ ਕੇਂਦਰੀ ਜਥੇਬੰਦੀਆਂ ਦੇ ਸੱਦੇ ਤੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਵਿਉਪਾਰੀਆਂ ਨੂੰ ਲਾਮਬੰਦ ਕਰਕੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ |

LEAVE A REPLY

Please enter your comment!
Please enter your name here