20.4 C
Jalandhar
Sunday, December 22, 2024
spot_img

ਧੜੇਬੰਦੀ ਤੋਂ ਰਹਿਤ ਉਮੀਦਵਾਰਾਂ ਨੂੰ ਹੀ ਜਿਤਾਇਆ ਜਾਵੇ : ਅਰਸ਼ੀ

ਮਾਨਸਾ : ਪੰਚਾਇਤ ਚੋਣਾਂ ਮੌਕੇ ਇਮਾਨਦਾਰ, ਸਾਫ ਅਕਸ, ਨਿਰਪੱਖ ਤੇ ਧੜੇਬੰਦੀ ਤੋਂ ਰਹਿਤ ਉਮੀਦਵਾਰਾਂ ਨੂੰ ਜਿਤਾਉਣਾ ਸਮੇਂ ਦੀ ਮੁੱਖ ਲੋੜ ਹੈ, ਕਿਉਂਕਿ ਖੁਦਗਰਜ਼ ਤੇ ਲਾਲਚੀ ਲੋਕਾਂ ਨੇ ਰਾਜਨੀਤਕ ਪਾੜਾ ਪਾ ਕੇ ਭਾਈਚਾਰਕ ਸਾਂਝ ਨੂੰ ਤੋੜਿਆ ਹੋਇਆ ਹੈ | ਇਸ ਕਾਰਨ ਭੋਲੇ-ਭਾਲੇ ਲੋਕਾਂ ਦਾ ਸ਼ੋਸ਼ਣ ਹੋਣਾ ਸੁਭਾਵਿਕ ਹੈ, ਜਿਸ ਨੂੰ ਖਤਮ ਕਰਨ ਲਈ ਢੁਕਵਾਂ ਸਮਾਂ ਆ ਗਿਆ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀ ਪੀ ਆਈ ਦੇ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਨੇ ਪਾਰਟੀ ਦੀ ਜ਼ਿਲ੍ਹਾ ਕੌਂਸਲ ਮੀਟਿੰਗ ਮੌਕੇ ਸੰਬੋਧਨ ਕਰਦਿਆਂ ਕੀਤਾ | ਕਮਿਊਨਿਸਟ ਆਗੂ ਨੇ ਖਬਰਦਾਰ ਕੀਤਾ ਕਿ ਚੋਣਾਂ ਦੌਰਾਨ ਨਸ਼ੇ ਸਮੇਤ ਮਾੜੇ ਕਿਰਦਾਰ ਵਾਲੇ ਤੇ ਸਮਾਜ ਵਿਰੋਧੀ ਅਨਸਰਾਂ ਤੋਂ ਸੁਚੇਤ ਰਹਿਣਾ ਹੋਵੇਗਾ, ਕਿਉਂਕਿ ਅਜਿਹੇ ਲੋਕਾਂ ਨੇ ਆਪਣੇ ਫਾਇਦੇ ਲਈ ਪਿੰਡਾਂ ਵਿੱਚ ਧੜੇਬੰਦੀ ਪੈਦਾ ਕਰਕੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੀ ਬਜਾਏ ਕਮਜ਼ੋਰ ਹੀ ਕਰਨਾ ਹੈ | ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ ਨੇ ਪਿਛਲੇ ਕੰਮਾਂ ਦੀ ਰੀਵਿਊ ਰਿਪੋਰਟ ਪੇਸ਼ ਕੀਤੀ ਅਤੇ ਪਾਰਟੀ ਦੀ ਪੰਚਾਇਤ ਚੋਣਾਂ ਵਿੱਚ ਹਿੱਸੇਦਾਰੀ ਵਧਾਉਣ ‘ਤੇ ਜ਼ੋਰ ਦਿੱਤਾ | ਬਾਕੀ ਥਾਵਾਂ ‘ਤੇ ਸਾਫ-ਸੁਥਰੇ ਤੇ ਨਿਰਪੱਖ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਮਨਜੀਤ ਕੌਰ ਗਾਮੀਵਾਲਾ ਨੇ ਕੀਤੀ |
ਮੀਟਿੰਗ ਨੂੰ ਐਡਵੋਕੇਟ ਕੁਲਵਿੰਦਰ ਉੱਡਤ, ਸੀਤਾ ਰਾਮ ਗੋਬਿੰਦਪੁਰਾ, ਵੇਦ ਪ੍ਰਕਾਸ਼ ਬੁਢਲਾਡਾ, ਰੂਪ ਸਿੰਘ ਢਿੱਲੋਂ, ਰਤਨ ਭੋਲਾ, ਹਰਮੀਤ ਸਿੰਘ ਬੋੜਾਵਾਲ, ਭੁਪਿੰਦਰ ਗੁਰਨੇ, ਕਾਮਰੇਡ ਰਾਏ ਕੇ, ਗੁਰਦਾਸ ਸਿੰਘ ਟਾਹਲੀਆਂ, ਮਲਕੀਤ ਬਖਸ਼ੀਵਾਲਾ, ਗੁਰਦਿਆਲ ਸਿੰਘ ਦਲੇਲ ਸਿੰਘ ਵਾਲਾ, ਹਰਪਾਲ ਸਿੰਘ ਬੱਪੀਆਣਾ, ਸੁਖਦੇਵ ਸਿੰਘ ਪੰਧੇਰ, ਹਰਨੇਕ ਸਿੰਘ ਢਿੱਲੋਂ, ਗੁਰਤੇਜ ਸਿੰਘ ਖਿਆਲੀ ਚਹਿਲਾਂ ਵਾਲੀ, ਗੁਰਪਿਆਰ ਸਿੰਘ ਫੱਤਾ, ਸ਼ੰਕਰ ਸਿੰਘ ਜਟਾਣਾ, ਬਲਵਿੰਦਰ ਸਿੰਘ ਕੋਟ ਧਰਮੂ, ਮੰਗਤ ਭੀਖੀ, ਰਾਜ ਕੁਮਾਰ ਸ਼ਰਮਾ, ਹਰਪ੍ਰੀਤ ਸਿੰਘ ਮਾਨਸਾ, ਗੁਲਜ਼ਾਰ ਖਾਂ, ਬੂਟਾ ਸਿੰਘ ਬਾਜੇਵਾਲਾ, ਬੂਟਾ ਸਿੰਘ ਬਰਨਾਲਾ, ਮਿੱਠੂ ਸਿੰਘ ਭੈਣੀ ਬਾਘਾ ਤੇ ਸੁਖਦੇਵ ਮਾਨਸਾ ਨੇ ਵੀ ਸੰਬੋਧਨ ਕੀਤਾ |

Related Articles

LEAVE A REPLY

Please enter your comment!
Please enter your name here

Latest Articles