26.9 C
Jalandhar
Monday, October 7, 2024
spot_img

ਬੱਬਲ ਦੀ ਬੱਲੇ-ਬੱਲੇ

ਯਾਸ ਆਈਲੈਂਡ (ਅਬੂ ਧਾਬੀ)
ਅਬੂ ਧਾਬੀ ਦੇ ਯਾਸ ਆਈਲੈਂਡ ’ਚ ਹੋਣ ਵਾਲੇ ‘ਇੰਟਰਨੈਸ਼ਨਲ ਇੰਡੀਅਨ ਫਿਲਮ ਅਕੈਡਮੀ ਐਵਾਰਡਜ਼ 2024’ (ਆਇਫਾ) ’ਚ ਅਦਾਕਾਰ ਸ਼ਾਹਰੁਖ ਖਾਨ ਨੂੰ ਫਿਲਮ ‘ਜਵਾਨ’ ਲਈ ਸਰਬੋਤਮ ਅਦਾਕਾਰ ਦੇ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ ਜਦਕਿ ਰਣਬੀਰ ਕਪੂਰ ਦੀ ਫਿਲਮ ‘ਐਨੀਮਲ’ ਨੂੰ ਸਰਬੋਤਮ ਫਿਲਮ ਦਾ ਪੁਰਸਕਾਰ ਮਿਲਿਆ ਹੈ। ਭੁਪਿੰਦਰ ਬੱਬਲ ਨੂੰ ਫਿਲਮ ‘ਐਨੀਮਲ’ ਦੇ ਗੀਤ ‘ਅਰਜਣ ਵੈਲੀ’ ਲਈ ਸਰਬੋਤਮ ਪਲੇਅਬੈਕ ਗਾਇਕ (ਪੁਰਸ਼) ਦਾ ਪੁਰਸਕਾਰ ਮਿਲਿਆ। ਨਾਲ ਹੀ ਉਸ ਨੂੰ ‘ਸਤਰੰਗਾ’ ਗੀਤ ਲਈ ਸਭ ਤੋਂ ਵਧੀਆ ਬੋਲ ਲਈ ਪੁਰਸਕਾਰ ਦਿੱਤਾ ਗਿਆ। ਸ਼ਾਹਰੁਖ ਨੇ ਅਦਾਕਾਰ ਵਿੱਕੀ ਕੌਸ਼ਲ ਅਤੇ ਫਿਲਮ ਨਿਰਮਾਤਾ ਕਰਨ ਜੌਹਰ ਦੇ ਨਾਲ ਮਿਲ ਕੇ ਸ਼ਨਿਚਰਵਾਰ ਆਇਫਾ ਪੁਰਸਕਾਰ ਸਮਾਰੋਹ ਦੀ ਮੇਜ਼ਬਾਨੀ ਕੀਤੀ। ਸ਼ਾਹਰੁਖ ਖਾਨ ਦੀ ਫਿਲਮ ‘ਦਿਲ ਸੇ’ ਦੇ ਨਿਰਦੇਸ਼ਕ ਮਨੀਰਤਨਮ ਅਤੇ ਸੰਗੀਤਕਾਰ ਏ ਆਰ ਰਹਿਮਾਨ ਨੇ ਅਦਾਕਾਰਾ ਨੂੰ ਪੁਰਸਕਾਰ ਦਿੱਤਾ। ਸ਼ਾਹਰੁਖ ਨੇ ਪੁਰਸਕਾਰ ਲੈਣ ਤੋਂ ਪਹਿਲਾਂ ਮਨੀਰਤਨਮ ਦੇ ਪੈਰ ਛੂਹੇ। ਅਦਾਕਾਰਾ ਰਾਣੀ ਮੁਖਰਜੀ ਨੂੰ ਫਿਲਮ ‘ਮਿਸਿਜ਼ ਚਟਰਜੀ ਵਰਸਿਜ਼ ਨਾਰਵੇ’ ਵਿੱਚ ਉਸ ਦੀ ਭੂਮਿਕਾ ਲਈ ਸਰਬੋਤਮ ਅਦਾਕਾਰਾ ਦਾ ਪੁਰਸਕਾਰ ਮਿਲਿਆ। ਗਾਇਕਾ ਸ਼ਿਲਪਾ ਰਾਓ ਨੂੰ ਫਿਲਮ ‘ਜਵਾਨ’ ਦੇ ਗੀਤ ‘ਚਲਿਆ’ ਲਈ ਸਰਬੋਤਮ ਪਲੇਅਬੈਕ ਗਾਇਕ ਦਾ ਪੁਰਸਕਾਰ ਮਿਲਿਆ। ਫਿਲਮ ਨਿਰਮਾਤਾ ਵਿਧੂ ਵਿਨੋਦ ਚੋਪੜਾ ਨੂੰ ਉਸ ਦੀ ਫਿਲਮ ‘ਟਵੈਲਥ ਫੇਲ੍ਹ’ ਲਈ ਸਰਬੋਤਮ ਨਿਰਦੇਸ਼ਕ ਦਾ ਪੁਰਸਕਾਰ ਮਿਲਿਆ। ਸੰਦੀਪ ਰੈੱਡੀ ਵਾਂਗਾ ਦੇ ਨਿਰਦੇਸ਼ਨ ’ਚ ਬਣੀ ਫਿਲਮ ‘ਐਨੀਮਲ’ ਲਈ ਅਦਾਕਾਰ ਅਨਿਲ ਕਪੂਰ ਨੂੰ ਸਰਬੋਤਮ ਸਹਾਇਕ ਅਦਾਕਾਰ ਅਤੇ ਬੌਬੀ ਦਿਓਲ ਨੂੰ ਸਰਬੋਤਮ ਨਕਾਰਾਤਮਕ ਭੂਮਿਕਾ ਸ਼੍ਰੇਣੀ ’ਚ ਪੁਰਸਕਾਰ ਮਿਲਿਆ। ਫਿਲਮ ‘ਐਨੀਮਲ’ ਲਈ ਹੀ ਸੰਗੀਤ ਨਿਰਦੇਸ਼ਨ ’ਚ ਪੰਜਾਬੀ ਗਾਇਕ ਭੁਪਿੰਦਰ ਬੱਬਲ, ਪ੍ਰੀਤਮ ਵਿਸ਼ਾਲ ਮਿਸ਼ਰਾ, ਮਨਨ ਭਾਰਦਵਾਜ, ਸ਼੍ਰੇਅਸ ਪੁਰਨਾਇਕ, ਜਾਨੀ, ਅਸ਼ੀਮ ਕੈਮਸਨ ਤੇ ਹਰਸ਼ਵਰਧਨ ਰਾਮੇਸ਼ਵਰ ਨੂੰ ਪੁਰਸਕਾਰ ਮਿਲਿਆ।

Related Articles

LEAVE A REPLY

Please enter your comment!
Please enter your name here

Latest Articles