ਚੰਡੀਗੜ੍ਹ : ਮੁਹਾਲੀ ਦੇ ਫੋਰਟਿਸ ਹਸਪਤਾਲ ਤੋਂ ਐਤਵਾਰ ਡਿਸਚਾਰਜ ਹੋਣ ਤੋਂ ਬਾਅਦ ਪਹਿਲੇ ਕੰਮ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਆਪਣੀ ਰਿਹਾਇਸ਼ ’ਤੇ ਅਫਸਰਾਂ ਨਾਲ ਮੀਟਿੰਗ ਕੀਤੀ। ਸੋਸ਼ਲ ਮੀਡੀਆ ’ਤੇ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਖਰੀਦ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਿਸਾਨਾਂ ਨੂੰ ਮੰਡੀਆਂ ’ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਡੀਆਂ ’ਚ ਤਿਆਰੀਆਂ ਦਾ ਜਾਇਜ਼ਾ ਲੈਣ ਦੇ ਸਖਤ ਹੁਕਮ ਜਾਰੀ ਕੀਤੇ ਹਨ।ਉਨ੍ਹਾ ਕਿਹਾਕਿਸਾਨਾਂ ਦੇ ਨਾਲ-ਨਾਲ ਸ਼ੈਲਰ ਵਾਲਿਆਂ ਅਤੇ ਆੜ੍ਹਤੀਆਂ ਨੂੰ ਵੀ ਕੋਈ ਸਮੱਸਿਆ ਨਹੀਂ ਆਵੇਗੀ।
ਕਿਸਾਨਾਂ ਦੀ ਫਸਲ ਮੰਡੀਆਂ ’ਚ ਆਉਦੇ ਹੀ ਅਦਾਇਗੀ ਕੀਤੀ ਜਾਵੇਗੀ।