ਅਮਰੀਕਾ ਨੇ ਹੋਰ ਢਾਈ ਲੱਖ ਵੀਜ਼ਾ ਸਲਾਟ ਖੋਲ੍ਹੇ

0
182

ਨਵੀਂ ਦਿੱਲੀ : ਭਾਰਤ ਵਿਚਲੇ ਅਮਰੀਕੀ ਦੂਤਘਰ ਨੇ ਦੱਸਿਆ ਕਿ ਅਮਰੀਕਾ ਨੇ ਭਾਰਤੀ ਸੈਲਾਨੀਆਂ, ਹੁਨਰਮੰਦ ਕਾਮਿਆਂ ਅਤੇ ਵਿਦਿਆਰਥੀਆਂ ਲਈ ਵਾਧੂ 2,50,000 ਵੀਜ਼ਾ ਸਲਾਟ (ਵੀਜ਼ਾ ਲੈਣ ਲਈ ਦਰਖਾਸਤ ਕਰਨ ਦੀ ਪ੍ਰਕਿਰਿਆ) ਖੋਲ੍ਹ ਦਿੱਤੇ ਹਨ। ਉਸ ਨੇ ਕਿਹਾ ਕਿ ਨਵੇਂ ਸਲਾਟ ਭਾਰਤੀ ਬਿਨੈਕਾਰਾਂ ਨੂੰ ਸਮੇਂ ਸਿਰ ਇੰਟਰਵਿਊ ਦੇਣ ਤੇ ਉਨ੍ਹਾਂ ਵੱਲੋਂ ਅਮਰੀਕਾ ਦੀ ਯਾਤਰਾ ਕਰਨ ਦੀ ਸਹੂਲਤ ਪ੍ਰਦਾਨ ਕਰਨਗੇ। ਦੱਸਣਾ ਬਣਦਾ ਹੈ ਕਿ ਭਾਰਤ ਵਾਸੀਆਂ ਨੂੰ ਕਈ-ਕਈ ਮਹੀਨੇ ਤੇ ਸਾਲ ਤੋਂ ਉਪਰ ਅਮਰੀਕਾ ਦੀ ਇੰਟਰਵਿਊ ਦੇਣ ਲਈ ਇੰਤਜ਼ਾਰ ਕਰਨਾ ਪੈਂਦਾ ਸੀ ਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਵੀਜ਼ਾ ਮਿਲਣ ਜਾਂ ਨਾ ਮਿਲਣ ਦਾ ਫੈਸਲਾ ਹੁੰਦਾ ਸੀ, ਪਰ ਅਮਰੀਕਾ ਦੇ ਇਸ ਕਦਮ ਨਾਲ ਵੱਡੀ ਗਿਣਤੀ ਭਾਰਤੀਆਂ ਨੂੰ ਫਾਇਦਾ ਹੋਵੇਗਾ। ਇਸ ਸਾਲ ਵਿਚ ਹੁਣ ਤੱਕ 12 ਲੱਖ ਤੋਂ ਵੱਧ ਭਾਰਤੀਆਂ ਨੇ ਅਮਰੀਕਾ ਦੀ ਯਾਤਰਾ ਕੀਤੀ ਹੈ, ਜੋ ਕਿ 2023 ਦੇ ਮੁਕਾਬਲੇ 35 ਫੀਸਦੀ ਵੱਧ ਹੈ।

LEAVE A REPLY

Please enter your comment!
Please enter your name here