ਕੋਲਕਾਤਾ ਕਾਂਡ ਦੀ ਜਾਂਚ ਤੋਂ ਸੁਪਰੀਮ ਕੋਰਟ ਫਿਲਹਾਲ ਸੰਤੁਸ਼ਟ

0
172

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਕੋਲਕਾਤਾ ਦੇ ਜਬਰ-ਜ਼ਨਾਹ ਤੇ ਕਤਲ ਮਾਮਲੇ ਦੀ ਸੁਣਵਾਈ ਅਗਾਂਹ ਤੋਰੀ।
ਕੋਲਕਾਤਾ ਦੇ ਸਰਕਾਰੀ ਆਰ ਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਇਕ ਟਰੇਨੀ ਡਾਕਟਰ ਨਾਲ ਵਾਪਰੀ ਇਸ ਭਿਆਨਕ ਘਟਨਾ ਦਾ ਸੁਪਰੀਮ ਕੋਰਟ ਨੇ ਆਪਣੇ ਤੌਰ ’ਤੇ ਨੋਟਿਸ ਲਿਆ ਸੀ। ਚੀਫ ਜਸਟਿਸ ਡੀ ਵਾਈ ਚੰਦਰਚੂੜ, ਜਸਟਿਸ ਜੇ ਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਇਸ ਮਾਮਲੇ ਵਿਚ ਹਾਲੇ ਤੱਕ ਦੀ ਸੀ ਬੀ ਆਈ ਜਾਂਚ ਦੀ ਸਥਿਤੀ ਰਿਪੋਰਟ ਉਤੇ ਗੌਰ ਕਰਦਿਆਂ ਕਿਹਾ ਕਿ ਕੌਮੀ ਜਾਂਚ ਏਜੰਸੀ ਦੀ ਤਫਤੀਸ਼ ਵਿਚ ਅਹਿਮ ਸੁਰਾਗ ਸਾਹਮਣੇ ਆਏ ਹਨ।
ਇਸ ਤੋਂ ਪਹਿਲਾਂ ਬੀਤੀ 17 ਸਤੰਬਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਬੈਂਚ ਨੇ ਕਿਹਾ ਸੀ ਕਿ ਮਾਮਲੇ ਦੀਆਂ ਸੀ ਬੀ ਆਈ ਵੱਲੋਂ ਕੀਤੀਆਂ ਗਈਆਂ ਲੱਭਤਾਂ ਬਹੁਤ ਪ੍ਰੇਸ਼ਾਨ ਕਰਨ ਵਾਲੀਆਂ ਹਨ। ਉਂਝ ਅਦਾਲਤ ਨੇ ਇਹ ਕਹਿੰਦਿਆਂ ਇਨ੍ਹਾਂ ਲੱਭਤਾਂ ਦਾ ਖੁਲਾਸਾ ਕਰਨ ਤੋਂ ਨਾਂਹ ਕਰ ਦਿੱਤੀ ਸੀ ਕਿ ਇਸ ਨਾਲ ਮਾਮਲੇ ਦੀ ਜਾਰੀ ਜਾਂਚ ਨੂੰ ਨੁਕਸਾਨ ਪੁੱਜ ਸਕਦਾ ਹੈ।

LEAVE A REPLY

Please enter your comment!
Please enter your name here