ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)-ਸੂਬੇ ਭਰ ਦੀਆਂ ਆਈ ਟੀ ਆਈਜ਼ ਵਿਖੇ ਦਾਖਲਿਆਂ ਵਿੱਚ 25 ਫੀਸਦ ਦੇ ਬੇਮਿਸਾਲ ਵਾਧੇ ਨਾਲ ਪੰਜਾਬ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਮਹੱਤਵਪੂਰਨ ਹੁਲਾਰਾ ਮਿਲਿਆ ਹੈ।ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਾਖ਼ਲਿਆਂ ਦੀ ਗਿਣਤੀ ਪਿਛਲੇ ਵਰ੍ਹੇ 28,000 ਤੋਂ ਵਧ ਕੇ ਹੁਣ 35,000 ਤੱਕ ਪਹੁੰਚ ਗਈ ਹੈ।ਅਗਲੇ ਵਿੱਦਿਅਕ ਸੈਸ਼ਨ ਵਿੱਚ ਸੀਟਾਂ ਦੀ ਗਿਣਤੀ ਨੂੰ ਵਧਾ ਕੇ 50,000 ਕੀਤਾ ਜਾਵੇਗਾ।