ਪੰਚਾਇਤੀ ਚੋਣਾਂ ਬਾਰੇ ਪਟੀਸ਼ਨਾਂ ਦਾ ਨਿਬੇੜਾ

0
124

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿਚ ਰਾਖਵੇਂਕਰਨ ਸੰਬੰਧੀ ਪਾਈਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਵੱਖ-ਵੱਖ ਵਾਰਡਾਂ ਵਿਚ ਵੰਡੀਆਂ ਵੋਟਾਂ ਵੀ ਦਰੁਸਤ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਚੁੱਲ੍ਹਾ ਟੈਕਸ ਦੇ ਮਾਮਲੇ ਛੇਤੀ ਨਿਪਟਾਏ ਜਾਣ। ਇਸ ਸੰਬੰਧੀ ਚੋਣ ਲੜਨ ਦੇ ਚਾਹਵਾਨਾਂ ਨੇ ਪਟੀਸ਼ਨਾਂ ਵਿਚ ਮੰਗ ਕੀਤੀ ਸੀ ਕਿ ਪੰਜਾਬ ਸਰਕਾਰ ਚੁੱਲ੍ਹਾ ਟੈਕਸ ਦੇ ਵੇਰਵੇ ਨਹੀਂ ਦੇ ਰਹੀ। ਦੱਸ ਦੇਈਏ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈ ਕੋਰਟ ਵਿਚ ਵੱਡੀ ਗਿਣਤੀ ’ਚ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਜਿਨ੍ਹਾਂ ਦਾ ਵੀਰਵਾਰ ਅਦਾਲਤ ਨੇ ਨਿਪਟਾਰਾ ਕਰ ਦਿੱਤਾ ਹੈ।

LEAVE A REPLY

Please enter your comment!
Please enter your name here