25.4 C
Jalandhar
Friday, October 18, 2024
spot_img

ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ

ਸਤੌਜ (ਚੀਮਾ ਮੰਡੀ) (ਰਵਿੰਦਰ ਚੀਮਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਦੌਰਾਨ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ ਹੈ।ਆਪਣੇ ਪਿੰਡ ਦੇ ਦੌਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ ਜਮਹੂਰੀ ਪ੍ਰਣਾਲੀ ਦਾ ਆਧਾਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦਾ ਮਕਸਦ ਲੋਕਾਂ ਨੂੰ ਜ਼ਮੀਨੀ ਪੱਧਰ ’ਤੇ ਲੋਕਤੰਤਰ ਦਾ ਹਿੱਸਾ ਬਣਾਉਣਾ ਹੈ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲੋਕ ਪੰਚਾਇਤਾਂ ਵਿੱਚ ਚੁਣੇ ਜਾਣ ਵਾਲੇ ਉਮੀਦਵਾਰਾਂ ਬਾਰੇ ਸਰਬਸੰਮਤੀ ਬਣਾਉਣ। ਉਨ੍ਹਾ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਚੋਣਾਂ ਵਿੱਚ ਪੈਸੇ ਅਤੇ ਤਾਕਤ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਉਹ ਜਮਹੂਰੀ ਪ੍ਰਕਿਰਿਆ ਦਾ ਅਨਿੱਖੜਵਾਂ ਅੰਗ ਬਣਨ। ਇਹ ਸੂਬੇ ਭਰ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪੰਚਾਇਤੀ ਚੋਣਾਂ ਬਿਨਾਂ ਪਾਰਟੀ ਚੋਣ ਨਿਸ਼ਾਨਾਂ ਤੋਂ ਲੜੀਆਂ ਜਾ ਰਹੀਆਂ ਹਨ।ਉਨ੍ਹਾ ਕਿਹਾ ਕਿ ਇਸ ਨਾਲ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਹੋਵੇਗੀ ਅਤੇ ਪੇਂਡੂ ਖੇਤਰ ਦਾ ਸਰਵਪੱਖੀ ਵਿਕਾਸ ਯਕੀਨੀ ਬਣੇਗਾ। ਸੂਬਾ ਸਰਕਾਰ ਨੇ ਵਡੇਰੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਮੀਦਵਾਰਾਂ ਨੂੰ ਪਾਰਟੀ ਦੇ ਚੋਣ ਨਿਸ਼ਾਨਾਂ ’ਤੇ ਚੋਣ ਲੜਨ ਤੋਂ ਰੋਕਣ ਦਾ ਵੱਡਾ ਫੈਸਲਾ ਲਿਆ ਹੈ।ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਹੜਾ ਵੀ ਪਿੰਡ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰੇਗਾ, ਉਸ ਪਿੰਡ ਨੂੰ ਸਟੇਡੀਅਮ, ਸਕੂਲ ਜਾਂ ਹਸਪਤਾਲ ਸਮੇਤ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ।ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਪੰਚਾਇਤ ਸਰਬਸੰਮਤੀ ਨਾਲ ਚੁਣ ਕੇ ਸੂਬੇ ਵਿੱਚ ਮਿਸਾਲ ਕਾਇਮ ਕਰਨ।ਉਨ੍ਹਾ ਕਿਹਾ ਕਿ ਉਨ੍ਹਾ ਨੇ ਆਪਣੇ ਜੱਦੀ ਪਿੰਡ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ।ਅੱਗੇ ਵੀ ਪਿੰਡ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੋਵੇਗੀ ਅਤੇ ਇਹ ਸੂਬੇ ਦਾ ਮਾਡਲ ਪਿੰਡ ਬਣ ਕੇ ਉੱਭਰੇਗਾ।

Related Articles

LEAVE A REPLY

Please enter your comment!
Please enter your name here

Latest Articles