ਚਾਹਲ ਦੀ ਨਹੀਂ ਹੋਈ ਪੇਸ਼ਗੀ ਜ਼ਮਾਨਤ

0
147

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹਿ ਚੁੱਕੇ ਭਰਤ ਇੰਦਰ ਚਾਹਲ ਨੂੰ ਝਟਕਾ ਦਿੰਦੇ ਹੋਏ ਉਸ ਦੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਅਗਾਊਾ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ | ਜ਼ਿਕਰਯੋਗ ਹੈ ਕਿ ਹਾਈ ਕੋਰਟ ਨੇ ਹੀ ਪਿਛਲੇ ਸਾਲ 4 ਅਕਤੂਬਰ ਨੂੰ ਚਾਹਲ ਨੂੰ ਅੰਤਰਮ ਜ਼ਮਾਨਤ ਦਿੱਤੀ ਸੀ |
ਪੰਜਾਬ ਵਿਜੀਲੈਂਸ ਨੇ 2022 ‘ਚ ਚਾਹਲ ਦੀਆਂ ਜਾਇਦਾਦਾਂ ਦੀ ਜਾਂਚ ਕੀਤੀ ਸੀ ਅਤੇ ਸਤੰਬਰ ‘ਚ ਉਸ ਦੇ ਖਿਲਾਫ ਐੱਫ ਆਈ ਆਰ ਦਰਜ ਕੀਤੀ ਸੀ |
ਅਗਾਊਾ ਜ਼ਮਾਨਤ ਲਈ ਦਾਇਰ ਪਟੀਸ਼ਨ ‘ਚ ਚਾਹਲ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਰੰਜਿਸ਼ ਕਾਰਨ ਪਿਛਲੀ ਸਰਕਾਰ ਦੇ ਆਗੂਆਂ ਅਤੇ ਨਜ਼ਦੀਕੀਆਂ ‘ਤੇ ਕਾਰਵਾਈ ਕਰ ਰਹੀ ਹੈ ਅਤੇ ਇਸ ਤਰ੍ਹਾਂ ਉਸ ਨੂੰ ਵੀ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ |
ਚਾਹਲ ਨੇ ਦੱਸਿਆ ਸੀ ਕਿ ਉਸ ਨੇ ਆਪਣੇ ਸਾਰੇ ਬੈਂਕ ਖਾਤਿਆਂ, ਜਾਇਦਾਦਾਂ ਅਤੇ ਆਮਦਨ ਦਾ ਪੂਰਾ ਵੇਰਵਾ ਦਿੱਤਾ ਹੈ, ਇਸ ਦੇ ਬਾਵਜੂਦ ਉਸ ਨੂੰ ਰੰਜਿਸ਼ ਕਾਰਨ ਫਸਾਇਆ ਜਾ ਰਿਹਾ ਹੈ, ਹੁਣ ਉਸ ਦੀ ਉਮਰ 75 ਸਾਲ ਹੈ, ਫਿਰ ਵੀ ਉਹ ਜਾਂਚ ‘ਚ ਸਹਿਯੋਗ ਕਰਨ ਲਈ ਤਿਆਰ ਹਨ, ਉਨ੍ਹਾ ਨੂੰ ਅਗਾਊਾ ਜ਼ਮਾਨਤ ਦਿੱਤੀ ਜਾਵੇ | ਹਾਈ ਕੋਰਟ ਨੇ ਪਿਛਲੇ ਸਾਲ ਚਾਹਲ ਨੂੰ ਅੰਤਰਮ ਜ਼ਮਾਨਤ ਦੇ ਦਿੱਤੀ ਸੀ, ਜਿਸ ਨੂੰ ਹੁਣ ਰੱਦ ਕਰ ਦਿੱਤਾ ਹੈ |

LEAVE A REPLY

Please enter your comment!
Please enter your name here