ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਉੁੱਤਰੀ ਪੂਰਬੀ ਦਿੱਲੀ ’ਚ 2020 ’ਚ ਹੋਏ ਫਿਰਕੂ ਦੰਗਿਆਂ ਦੀ ਕਥਿਤ ਸਾਜ਼ਿਸ਼ ਘੜਨ ਦੇ ਦੋਸ਼ ਹੇਠ ਯੂ ਏ ਪੀ ਏ ਤਹਿਤ ਗਿ੍ਰਫਤਾਰ ਜੇ ਐੱਨ ਯੁੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ’ਤੇ ਸੋਮਵਾਰ ਨੂੰ ਸੁਣਵਾਈ ਕਰੇਗੀ। ਮਾਮਲਿਆਂ ’ਚ ਸਹਿ ਮੁਲਜ਼ਮ ਵਿਦਿਆਰਥੀ ਕਾਰਕੁੰਨ ਸ਼ਰਜੀਲ ਇਮਾਮ ਅਤੇ ਗੁਲਫਿਸ਼ਾ ਫਾਤਿਮਾ, ‘ਯੂਨਾਈਟਿਡ ਅਗੇਂਸਟ ਹੇਟ’ ਦੇ ਬਾਨੀ ਖਾਲਿਦ ਸੈਫੀ ਅਤੇ ਹੋਰਨਾਂ ਦੀਆਂ ਜ਼ਮਾਨਤ ਅਰਜ਼ੀਆਂ ਵੀ ਜਸਟਿਸ ਨਵੀਨ ਚਾਵਲਾ ਅਤੇ ਜਸਟਿਸ ਸੁਰੇਸ਼ ਕੁਮਾਰ ਕੈਤ ਦੀ ਅਗਵਾਈ ਵਾਲੀ ਬੈਂਚ ਅੱਗੇ ਨਵੇਂ ਸਿਰੇ ਤੋਂ ਸੁਣਵਾਈ ਲਈ ਸੂਚੀਬੱਧ ਕੀਤੀਆਂ ਗਈਆਂ ਹਨ। ਦੰਗਿਆਂ ’ਚ 53 ਵਿਅਕਤੀ ਮਾਰੇ ਗਏ ਸਨ ਅਤੇ 700 ਤੋਂ ਵੱਧ ਜ਼ਖਮੀ ਹੋਏ ਸਨ। ਦਿੱਲੀ ਪੁਲਸ ਨੇ ਖਾਲਿਦ ਨੂੰ ਸਤੰਬਰ 2020 ’ਚ ਗਿ੍ਰਫਤਾਰ ਕੀਤਾ ਸੀ। ਉਸ ਨੇ 28 ਮਈ ਨੂੰ ਹੇਠਲੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਖਾਰਜ ਕੀਤੇ ਜਾਣ ਦੇ ਹੁਕਮ ਨੂੰ ਹਾਈ ਕੋਰਟ ’ਚ ਚੁਣੌਤੀ ਦਿੱਤੀ ਹੈ।