ਚੰਡੀਗੜ੍ਹ : ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਬੰਬੀਹਾ ਗੈਂਗ ਦੇ ਗੈਂਗਸਟਰ ਹੈਪੀ ਭੁੱਲਰ ਨੂੰ ਗਿ੍ਫਤਾਰ ਕਰ ਲਿਆ ਹੈ | ਉਹ ਕਾਫੀ ਸਮੇਂ ਤੋਂ ਭਗੌੜਾ ਸੀ | ਅਧਿਕਾਰੀਆਂ ਨੇ ਗਿ੍ਫਤਾਰੀ ਦੀ ਪੁਸ਼ਟੀ ਕੀਤੀ ਹੈ, ਪਰ ਇਹ ਨਹੀਂ ਦੱਸਿਆ ਕਿ ਉਸ ਨੂੰ ਕਿੱਥੋਂ ਗਿ੍ਫਤਾਰ ਕੀਤਾ ਗਿਆ | ਬੰਬੀਹਾ ਗੈਂਗ ਨੇ ਪਹਿਲਾਂ ਐੱਫ ਬੀ ਪੋਸਟ ਵਿਚ ਦਾਅਵਾ ਕੀਤਾ ਸੀ ਕਿ ਪੁਲਸ ਨੇ ਦੋ ਦਿਨ ਪਹਿਲਾਂ ਹੈਪੀ ਨੂੰ ਚੁੱਕਿਆ ਸੀ |





