13.8 C
Jalandhar
Saturday, December 21, 2024
spot_img

ਲਾਲੂ ਤੇ ਬੇਟਿਆਂ ਦੀ ਜ਼ਮਾਨਤ

ਨਵੀਂ ਦਿੱਲੀ : ਦਿੱਲੀ ਦੀ ਅਦਾਲਤ ਨੇ ਸੋਮਵਾਰ ਰਾਸ਼ਟਰੀ ਜਨਤਾ ਦਲ ਦੇ ਮੁਖੀ ਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾ ਦੇ ਪੁੱਤਰਾਂ ਤੇਜਸਵੀ ਯਾਦਵ, ਤੇਜ ਪ੍ਰਤਾਪ ਯਾਦਵ ਅਤੇ ਹੋਰਨਾਂ ਨੂੰ ਜ਼ਮੀਨ ਬਦਲੇ ਨੌਕਰੀ ਮਨੀ ਲਾਂਡਰਿੰਗ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਦੀ ਅਦਾਲਤ ਨੇ ਮੁਲਜ਼ਮਾਂ ਨੂੰ ਪ੍ਰਤੀ ਵਿਅਕਤੀ ਇਕ ਲੱਖ ਰੁਪਏ ਦਾ ਬਾਂਡ ਭਰਨ ਦੇ ਆਧਾਰ ਉਤੇ ਇਹ ਰਾਹਤ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਮਲੇ ਦੀ ਜਾਰੀ ਜਾਂਚ ਦੌਰਾਨ ਗਿ੍ਰਫਤਾਰ ਨਾ ਕੀਤਾ ਜਾਵੇ। ਇਸ ਮੌਕੇ ਲਾਲੂ ਅਤੇ ਹੋਰ ਸਾਰੇ ਵਿਅਕਤੀ ਨਿੱਜੀ ਤੌਰ ’ਤੇ ਅਦਾਲਤ ਅੱਗੇ ਪੇਸ਼ ਹੋਏ। ਇਸ ਤੋਂ ਪਹਿਲਾਂ ਅਦਾਲਤ ਨੇ ਇਸ ਸੰਬੰਧੀ ਸੀ ਬੀ ਆਈ ਵੱਲੋਂ ਦਾਖਲ ਕੀਤੀ ਗਈ ਜ਼ਿਮਨੀ ਚਾਰਜਸ਼ੀਟ ਉਤੇ ਗੌਰ ਕਰਦਿਆਂ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਸਨ।

Related Articles

Latest Articles