14.2 C
Jalandhar
Monday, December 23, 2024
spot_img

ਵਿਰੋਧੀ ਧਿਰ ਦੇ ਮੈਂਬਰਾਂ ਨੇ ਸੰਸਦ ‘ਚ ਜਾਣ ਦੀ ਹੀ ਖੇਚਲ ਨਹੀਂ ਕੀਤੀ : ਕੰਗ

ਚੰਡੀਗੜ੍ਹ (ਗੁਰਜੀਤ ਬਿੱਲਾ)
ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਧਿਰ ਦੇ ਨੇਤਾਵਾਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਦਾ ਅਸਲ ਪੰਜਾਬੀ ਵਿਰੋਧੀ ਪੱਖ ਇੱਕ ਵਾਰ ਫਿਰ ਬੇਨਕਾਬ ਹੋ ਗਿਆ, ਜਦੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਿਸੇ ਵੀ ਵਿਰੋਧੀ ਧਿਰ ਦੇ ਸੰਸਦ ਮੈਂਬਰ ਨੇ ਇਸ ਮਾਨਸੂਨ ਸੈਸ਼ਨ ‘ਚ ਪੰਜਾਬ ਦੇ ਇੱਕ ਵੀ ਮੁੱਦੇ ‘ਤੇ ਗੱਲ ਨਹੀਂ ਕੀਤੀ | ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਤੋਂ ‘ਆਪ’ ਦੇ ਸਾਰੇ ਸੰਸਦ ਮੈਂਬਰਾਂ ਨੇ ਪੰਜਾਬ ਪੱਖੀ ਅਣਗਿਣਤ ਮੁੱਦੇ ਜ਼ੋਰਦਾਰ ਢੰਗ ਨਾਲ ਸਦਨ ‘ਚ ਉਠਾਏ, ਜਦਕਿ ਵਿਰੋਧੀ ਧਿਰ ਦੇ ਆਗੂਆਂ ਨੇ ਸੈਸ਼ਨ ‘ਚ ਸ਼ਾਮਲ ਹੋਣ ਦੀ ਖੇਚਲ ਵੀ ਨਹੀਂ ਕੀਤੀ | ਇਸ ਕਾਨਫਰੰਸ ਮੌਕੇ ਉਹਨਾ ਨਾਲ ਆਪ ਆਗੂ ਇਕਬਾਲ ਸਿੰਘ ਵੀ ਮੌਜੂਦ ਸਨ | ਵਿਰੋਧੀ ਧਿਰ ਦੇ ਨੇਤਾਵਾਂ ‘ਤੇ ਵਰ੍ਹਦਿਆਂ ਕੰਗ ਨੇ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ, ਜੋ ਕਿ ਆਮ ਤੌਰ ‘ਤੇ ਆਪਣੇ ਆਪ ਨੂੰ ‘ਪੰਜਾਬ ਹਿਤੈਸ਼ੀ’ ਨੇਤਾ ਕਹਿੰਦੇ ਹਨ, ਨੇ ਪੰਜਾਬ ਦਾ ਇੱਕ ਵੀ ਮੁੱਦਾ ਸੰਸਦ ‘ਚ ਨਹੀਂ ਉਠਾਇਆ ਅਤੇ ਲੋਕ ਸਭਾ ਵਿੱਚ ਉਨ੍ਹਾ ਦੀ ਹਾਜ਼ਰੀ ਸਿਰਫ 15% ਸੀ | ਉਨ੍ਹਾ ਕਿਹਾ ਕਿ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ, ਕਾਂਗਰਸੀ ਸੰਸਦ ਮੈਂਬਰ ਮੁਹੰਮਦ ਸਦੀਕ ਅਤੇ ਭਾਜਪਾ ਦੇ ਸੰਨੀ ਦਿਓਲ ਨੇ ਵੀ ਪੰਜਾਬ ਨਾਲ ਸੰਬੰਧਤ ਕੋਈ ਵੀ ਮੁੱਦਾ ਸੰਸਦ ‘ਚ ਨਹੀਂ ਉਠਾਇਆ ਅਤੇ ਆਪਣੇ ਨਿੱਜੀ ਹਿੱਤਾਂ ਲਈ ਚੁੱਪ ਰਹੇ | ਸੰਸਦ ਵਿੱਚ ਉਨ੍ਹਾਂ ਦੀ ਘੱਟ ਹਾਜ਼ਰੀ ਵੀ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਪ੍ਰਤੀ ਉਨ੍ਹਾਂ ਦੀ ਗ਼ੈਰ-ਸੰਜੀਦਗੀ ਨੂੰ ਦਰਸਾਉਂਦੀ ਹੈ | ਕੰਗ ਨੇ ਕਿਹਾ, ‘ਵਿਰੋਧੀ ਆਗੂ ਪੰਜਾਬ ਦੇ ਹੱਕਾਂ ਨੂੰ ਢਾਹ ਲਾਉਣ ਲਈ ਕੇਂਦਰ ਸਰਕਾਰ ਨਾਲ ਮਿਲੀਭੁਗਤ ਕਰ ਰਹੇ ਹਨ ਅਤੇ ਕਦੇ ਵੀ ਪੰਜਾਬੀਆਂ ਦੇ ਅਸਲ ਮੁੱਦੇ ਸਦਨ ‘ਚ ਨਹੀਂ ਉਠਾਉਂਦੇ | ਦੂਜੇ ਪਾਸੇ ‘ਆਪ’ ਦੇ ਸੰਸਦ ਮੈਂਬਰਾਂ ਨੇ ਕੇਂਦਰ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਸਰਾਵਾਂ ‘ਤੇ ਜੀ ਐੱਸ ਟੀ ਅਤੇ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਵਰਗੇ ਫ਼ੈਸਲਿਆਂ ਨੂੰ ਵਾਪਸ ਲੈਣ ਲਈ ਮਜਬੂਰ ਕੀਤਾ ਹੈ |’ ਇਸੇ ਤਰ੍ਹਾਂ ‘ਆਪ’ ਦੇ ਸੰਸਦ ਮੈਂਬਰਾਂ ਜਿਨ੍ਹਾਂ ‘ਚ ਰਾਘਵ ਚੱਢਾ, ਅਸ਼ੋਕ ਮਿੱਤਲ, ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੇ ਦੇਸ਼ ‘ਚ ਤੇਲ ਦੀਆਂ ਵਧ ਰਹੀਆਂ ਕੀਮਤਾਂ, ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ, ਹਰਿਮੰਦਰ ਸਾਹਿਬ ਨੇੜੇ ਸਰਾਵਾਂ ‘ਤੇ ਲੱਗੇ ਜੀ ਐੱਸ ਟੀ, ਕਿਸਾਨ ਵਿਰੋਧੀ ਨੀਤੀਆਂ ਸਮੇਤ ਹੋਰ ਜ਼ਰੂਰੀ ਮੁੱਦੇ ਦੇਸ਼ ਦੀ ਸੰਸਦ ‘ਚ ਉਠਾਏ | ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਦੇ ਹੋਏ ਕੰਗ ਨੇ ਕਿਹਾ ਕਿ ਉਨ੍ਹਾ ਵੱਲੋਂ ਲਏ ਗ਼ਲਤ ਫੈਸਲਿਆਂ ਕਾਰਨ ਬਹੁਤ ਸਾਰੇ ਪੰਜਾਬੀਆਂ ਦਾ ਭਵਿੱਖ ਖ਼ਤਰੇ ‘ਚ ਪੈ ਗਿਆ ਹੈ | ਇਹੀ ਕਾਰਨ ਸੀ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਤੂਬਰ 2021 ਵਿੱਚ ਸ਼ੁਰੂ ਕੀਤੀ ਗਈ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਨੂੰ ਰੱਦ ਕਰ ਦਿੱਤਾ |

Related Articles

LEAVE A REPLY

Please enter your comment!
Please enter your name here

Latest Articles