25000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਬੰਦਾ ਕਾਬੂ

0
134

ਚੰਡੀਗੜ੍ਹ, (ਕਿ੍ਰਸ਼ਨ ਗਰਗ)-ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਕਸਬੇ ਦੇ ਇੱਕ ਪ੍ਰਾਈਵੇਟ ਵਿਅਕਤੀ ਅਜੈਬ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਪਾਤੜਾਂ ਕਸਬੇ ਦੇ ਹੀ ਰਹਿਣ ਵਾਲੇ ਗੋਪੀ ਚੰਦਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗਿ੍ਰਫਤਾਰ ਕੀਤਾ ਗਿਆ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਪਾਤੜਾਂ ਕਸਬੇ ਵਿੱਚ ਨੂਰਮਹਿਲ ਨਾਮੀ ਹੋਟਲ ਚਲਾ ਰਿਹਾ ਹੈ। ਹੋਟਲ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉਕਤ ਮੁਲਜ਼ਮ ਅਤੇ ਉਸ ਦੇ ਸਾਥੀ ਸਿਕੰਦਰ ਸਿੰਘ, ਜੋ ਪਾਤੜਾਂ ਨੇੜੇ ਪਿੰਡ ਦੁਗਾਲ ਦਾ ਰਹਿਣ ਵਾਲਾ ਹੈ, ਨੇ ਡੀ ਐੱਸ ਪੀ ਪਾਤੜਾਂ ਦੇ ਨਾਂਅ ’ਤੇ ਉਸ ਤੋਂ 25,000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਅਜੈਬ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।