ਸੈਣੀ ਪ੍ਰਧਾਨ ਮੰਤਰੀ ਨੂੰ ਮਿਲੇ

0
145

ਨਵੀਂ ਦਿੱਲੀ : ਹਰਿਆਣਾ ਵਿਧਾਨ ਸਭਾ ਚੋਣਾਂ ’ਚ ਭਾਜਪਾ ਦੀ ਹੋਈ ਇਤਿਹਾਸਕ ਜਿੱਤ ਤੋਂ ਬਾਅਦ ਮੁੱਖ ਮੰਤਰੀ ਵਜੋਂ ਮੁੜ ਸਹੁੰ ਚੁੱਕਣ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬੁੱਧਵਾਰ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਤੇ ਨਵੇਂ ਮੰਤਰੀ ਮੰਡਲ ਬਾਰੇ ਚਰਚਾ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੈਣੀ ਨੇ ਪਾਰਟੀ ਦੀ ਸਫਲਤਾ ਦਾ ਸਿਹਰਾ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਸਿਰ ਬੰਨ੍ਹਿਆ।