8.4 C
Jalandhar
Monday, February 3, 2025
spot_img

ਨਵੇਂ ਮੁੱਖ ਸਕੱਤਰ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ (ਗੁਰਜੀਤ ਬਿੱਲਾ, �ਿਸ਼ਨ ਗਰਗ)-ਪੰਜਾਬ ਕਾਡਰ ਦੇ 1992 ਬੈਚ ਦੇ ਆਈ ਏ ਐੱਸ ਅਧਿਕਾਰੀ ਕੇ ਏ ਪੀ ਸਿਨਹਾ ਨੇ ਵੀਰਵਾਰ ਸੂਬੇ ਦੇ 43ਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲ ਲਿਆ। ਸਿਨਹਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ, ਆਮ ਪ੍ਰਸ਼ਾਸਨ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਰਹੇਗਾ। ਸਿਨਹਾ ਨੇ ਕਿਹਾ ਕਿ ਵੱਖ-ਵੱਖ ਅਹੁਦਿਆਂ ਤੇ ਵਿਭਾਗਾਂ ’ਚ ਸੇਵਾ ਨਿਭਾਉਂਦਿਆਂ ਪੰਜਾਬ ਸੂਬੇ ਅਤੇ ਇਥੋਂ ਦੇ ਲੋਕਾਂ ਵੱਲੋਂ ਉਨ੍ਹਾ ਨੂੰ ਅਥਾਹ ਪਿਆਰ ਤੇ ਸਤਿਕਾਰ ਮਿਲਿਆ ਹੈ ਅਤੇ ਨਵੇਂ ਅਹੁਦੇ ਨੂੰ ਸੰਭਾਲਦਿਆਂ ਉਹ ਇਹੋ ਵਿਸ਼ਵਾਸ ਦਿਵਾਉਂਦੇ ਹਨ ਕਿ ਹੁਣ ਇਸ ਮਾਣ ਨੂੰ ਵਾਪਸ ਮੋੜਨ ਦਾ ਸਮਾਂ ਹੈ, ਜੋ ਕਿ ਉਹ ਪੰਜਾਬ ਦੀ ਭਲਾਈ ਲਈ ਤਨਦੇਹੀ ਨਾਲ ਪੰਜਾਬੀਆਂ ਦੀ ਸੇਵਾ ਕਰਕੇ ਪੂਰਾ ਕਰਨਗੇ।

 

Related Articles

Latest Articles