50,000 ਰਿਸ਼ਵਤ ਲੈਂਦਾ ਐੱਸ ਐੱਚ ਓ ਗਿ੍ਫਤਾਰ

0
161

ਜਲੰਧਰ (ਸ਼ੈਲੀ ਐਲਬਰਟ)-ਪੰਜਾਬ ਵਿਜੀਲੈਂਸ ਬਿਊਰੋ ਨੇ ਫਗਵਾੜਾ ਸਿਟੀ ਥਾਣੇ ਵਿੱਚ ਐੱਸ ਐੱਚ ਓ ਇੰਸਪੈਕਟਰ ਜਤਿੰਦਰ ਕੁਮਾਰ ਤੇ ਉਸ ਦੇ ਸਾਥੀ ਜਸਕਰਨ ਸਿੰਘ ਉਰਫ਼ ਜੱਸਾ ਵਾਸੀ ਪਿੰਡ ਬੁਰਜ ਹਮੀਰਾ, ਜ਼ਿਲ੍ਹਾ ਮੋਗਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ | ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗਿ੍ਫ਼ਤਾਰੀਆਂ ਕੁਲਵਿੰਦਰ ਕÏਰ ਵਾਸੀ ਪਿੰਡ ਚਾਚੋਕੀ, ਫਗਵਾੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ | ਕੁਲਵਿੰਦਰ ਕÏਰ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਕਤ ਪੁਲਸ ਮੁਲਾਜ਼ਮ ਨੇ ਮਾਰਚ ਵਿੱਚ ਉਸ ਦੇ ਲੜਕੇ ਹਰਸ਼ਦੀਪ, ਉਸ ਦੀ ਪਤਨੀ ਆਸ਼ਿਮਾ ਅਤੇ ਸਾਲੇ ਅੰਸ਼ ਸ਼ਰਮਾ ਨੂੰ ਉਸ ਸਮੇਂ ਹਿਰਾਸਤ ਵਿੱਚ ਲਿਆ ਸੀ, ਜਦੋਂ ਉਹ ਫਗਵਾੜਾ ਦੇ ਇੱਕ ਸਥਾਨਕ ਹੋਟਲ ਵਿੱਚ ਖਾਣਾ ਖਾ ਰਹੇ ਸਨ¢ ਇਸ ਉਪਰੰਤ ਉਸ ਦੇ ਪੁੱਤਰ ਵਿਰੁੱਧ ਉਕਤ ਥਾਣੇ ‘ਚ ਨਾਰਕੋਟਿਕ ਡਰੱਗ ਐਂਡ ਸਾਈਕੋਟ੍ਰੋਪਿਕ ਸਬਸਟਾਂਸ ਐਕਟ (ਐੱਨ ਡੀ ਪੀ ਐੱਸ ) ਤਹਿਤ ਕੇਸ ਦਰਜ ਕੀਤਾ ਗਿਆ ਸੀ¢ ਉਕਤ ਪੁਲਸ ਮੁਲਾਜ਼ਮ ਨੇ ਹਰਸ਼ਦੀਪ ਦੀ ਪਤਨੀ ਅਤੇ ਸਾਲੇ ਨੂੰ ਇਸ ਕੇਸ ‘ਚ ਸ਼ਾਮਲ ਨਾ ਕਰਨ ਦੇ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੇ ਦਬਾਅ ਵਿੱਚ ਆ ਕੇ ਉਸ ਨੂੰ ਰਿਸ਼ਵਤ ਦੇ ਦਿੱਤੀ¢ਉਸ ਨੇ ਦੋਸ਼ ਲਾਇਆ ਕਿ ਬਾਅਦ ਵਿੱਚ ਇੰਸਪੈਕਟਰ ਜਤਿੰਦਰ ਕੁਮਾਰ ਨੇ ਹਰਸ਼ਦੀਪ ਦਾ ਡੇਢ ਲੱਖ ਰੁਪਏ ਦਾ ਮੋਬਾਇਲ ਫੋਨ, ਸੋਨੇ ਦੀ ਮੁੰਦਰੀ ਅਤੇ ਸੋਨੇ ਦੇ ਕੰਨਾਂ ਦੇ ਸਟੱਡਾਂ ਨੂੰ ਕੇਸ ਦੇ ਸਬੂਤਾਂ ਵਿੱਚੋਂ ਕੱਢਣ ਬਦਲੇ ਹੋਰ 50,000 ਰੁਪਏ ਦੀ ਮੰਗ ਕੀਤੀ¢ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਅਦਾ ਕੀਤੀ ਅਤੇ ਸਾਮਾਨ ਉਸ ਨੂੰ ਵਾਪਸ ਕਰ ਦਿੱਤਾ ਗਿਆ¢ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਉਸ ਨਾਲ ਵਾਰ-ਵਾਰ ਸੰਪਰਕ ਕੀਤਾ ਅਤੇ ਉਸ ਨੂੰ ਤਾਰਾ ਨਰਸਰੀ ਤੋਂ ਖਰੀਦੇ ਪੌਦਿਆਂ ਅਤੇ ਗਮਲਿਆਂ ਦੇ ਕੁੱਲ 35,000 ਤੋਂ 40,000 ਰੁਪਏ ਦੇ ਬਿੱਲਾਂ ਦਾ ਭੁਗਤਾਨ ਕਰਨ ਲਈ ਕਿਹਾ | ਸ਼ਿਕਾਇਤਕਰਤਾ ਨੇ ਰਕਮ ਅਦਾ ਕਰ ਦਿੱਤੀ¢ਇਸ ਤੋਂ ਇਲਾਵਾ ਇੰਸਪੈਕਟਰ ਨੇ ਅਦਾਲਤ ਵਿੱਚ ਉਸ ਦੇ ਪੁੱਤਰ ਦੇ ਪੱਖ ਵਿੱਚ ਚਲਾਨ ਦਾਇਰ ਕਰਨ ਅਤੇ ਮੁਕੱਦਮੇ ਤੇ ਸਬੂਤਾਂ ਵਿੱਚ ਉਸ ਦਾ ਸਮਰਥਨ ਕਰਨ ਬਦਲੇ ਉਸ ਕੋਲੋਂ ਇੱਕ ਲੱਖ ਰੁਪਏ ਦੀ ਮੰਗ ਕੀਤੀ¢ ਇਹ ਸÏਦਾ 50,000 ਰੁਪਏ ਵਿੱਚ ਤੈਅ ਹੋ ਗਿਆ¢ ਸ਼ਿਕਾਇਤਕਰਤਾ ਨੇ ਇਸ ਨੂੰ ਰਿਕਾਰਡ ਕਰ ਲਿਆ ਅਤੇ ਬਿਊਰੋ ਕੋਲ ਸਬੂਤ ਵਜੋਂ ਪੇਸ਼ ਕੀਤਾ¢ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸ ਦੇ ਸਾਥੀ ਜਸਕਰਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮÏਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ¢ ਇਸ ਸੰਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਥਾਣੇ ਵਿੱਚ ਮੁਕੱਦਮਾ ਦਰਜ ਕਰਕੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ¢