ਵਾਈਸ ਚਾਂਸਲਰ ਆਪਣੇੇ ਵਰਗੇ ਹੀਰੇ ਤਰਾਸ਼ਣ : ਮਾਨ

0
136

ਚੰਡੀਗੜ੍ਹ (ਗੁਰਜੀਤ ਬਿੱਲਾ/ਕਿ੍ਸ਼ਨ ਗਰਗ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਸ਼ਾਸਤਰੀਆਂ ਨੂੰ ਸੱਦਾ ਦਿੱਤਾ ਕਿ ਉਹ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਕੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਯਕੀਨੀ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ | ਪੰਜਾਬ ਰਾਜ ਭਵਨ ਵਿੱਚ ਵਾਈਸ ਚਾਂਸਲਰਾਂ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇੱਥੇ ਬੈਠੇ ਸਾਰੇ ਸਿੱਖਿਆ ਸ਼ਾਸਤਰੀ ਆਪਣੀ ਸਖ਼ਤ ਮਿਹਨਤ, ਸਮਰਪਣ ਅਤੇ ਘਾਲਣਾ ਨਾਲ ਆਪਣੇ ਖ਼ੇਤਰ ਵਿੱਚ ਸਫ਼ਲ ਹੋਏ ਹਨ, ਪਰ ਹੁਣ ਉਹਨਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਵਰਗੇ ਹੋਰ ਹੀਰੇ ਤਰਾਸ਼ਣ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕੁੱਲ 40 ਯੂਨੀਵਰਸਿਟੀਆਂ ਹਨ ਅਤੇ ਇਹ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਇੱਥੇ ਇਸ ਕਾਨਫਰੰਸ ਲਈ ਇਕੱਤਰ ਹੋਏ ਹਨ¢ ਉਨ੍ਹਾ ਕਾਨਫਰੰਸ ਕਰਵਾਉਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਉਚੇਰੀ ਸਿੱਖਿਆ ਵਿੱਚ ਹੋਰ ਸੁਧਾਰ ਲਿਆਉਣ ਵਿੱਚ ਮਦਦ ਮਿਲੇਗੀ¢ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ¢ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਕਾਰਨ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਮੋੜਾ ਪਿਆ ਹੈ ਅਤੇ ਹੁਣ ਪੰਜਾਬ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਦਾਖ਼ਲਿਆਂ ਦਾ ਹੜ੍ਹ ਆਇਆ ਹੋਇਆ ਹੈ¢ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੇ ਸੁਪਨੇ ਨਾਲ ਐੱਨ ਈ ਪੀ ਕਾਨਫਰੰਸ ਦੀ ਸਮਾਪਤੀ ਕੀਤੀ | ਆਪਣੇ ਸੰਬੋਧਨ ਵਿੱਚ ਰਾਜਪਾਲ ਨੇ ਕਾਨਫਰੰਸ ਦੀ ਸਫ਼ਲਤਾ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦੀ ਸਰਗਰਮ ਸ਼ਮੂਲੀਅਤ ਅਤੇ ਵਿਹਾਰਕ ਸੂਝ ਲਈ ਪ੍ਰਸੰਸਾ ਕੀਤੀ ਅਤੇ ਸਿੱਖਿਆ ਮੰਤਰੀ ਦੀ ਉਨ੍ਹਾ ਦੇ ਤਜਰਬੇ ਰਾਹੀਂ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਸ਼ਲਾਘਾ ਕੀਤੀ¢
ਪੰਜਾਬ ਦੇ ਮਜ਼ਬੂਤ ਵਿਦਿਅਕ ਢਾਂਚੇ ‘ਤੇ ਚਾਨਣਾ ਪਾਉਂਦਿਆਂ ਰਾਜਪਾਲ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬੇ ਕੋਲ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰਨ ਦੀ ਅਥਾਹ ਸਮਰੱਥਾ ਹੈ |
ਇਸ ਮÏਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਨੂੰ ਸੰਬੋਧਨ ਕੀਤਾ¢